ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਸਕੂਲ ਦਾ ਵਾਤਾਵਰਣ ਸਿਲਵਰ ਓਕਸ ਗਲੋਬਲ ਸਕੂਲ ਵਿਖੇ ਸ਼ਾਨਦਾਰ ਸੁਤੰਤਰਤਾ ਦਿਵਸ ਮਨਾਇਆ
Publish Date: Sun, 16 Aug 2026 05:43 PM (IST)
Updated Date: Mon, 17 Aug 2026 04:04 AM (IST)
ਸਿਲਵਰ ਓਕਸ ਗਲੋਬਲ ਸਕੂਲ ਵਿਖੇ ਸ਼ਾਨਦਾਰ ਸੁਤੰਤਰਤਾ ਦਿਵਸ ਮਨਾਇਆ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਸਿਲਵਰ ਓਕਸ ਗਲੋਬਲ ਸਕੂਲ ਡੱਬਵਾਲੀ ਰੋਡ ਬਠਿੰਡਾ ਵਿਖੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਸਮਾਗਮ ਵਿਚ ਸਿਲਵਰ ਓਕਸ ਸਕੂਲ ਦੇ ਚੇਅਰਮੈਨ ਸਰੂਪ ਚੰਦ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਮੁੱਖ ਅਧਿਆਪਿਕਾ ਮਿਸ ਰਵਿੰਦਰ ਸਰਾਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਸਵੇਰੇ 8:30 ਵਜੇ ਸਕੂਲ ਦੇ ਮੈਦਾਨ ਵਿਚ ਸਮਾਗਮ ਦੀ ਸ਼ੁਰੂਆਤ ਹੋਈ। ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ, ਜਿਸ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਇਕਜੁੱਟ ਹੋ ਕੇ ਰਾਸ਼ਟਰੀ ਗਾਣ ਗਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਦੇਸ਼ ਭਗਤੀ ਦੇ ਗੀਤ, ਨਾਚ ਅਤੇ ਕੋਰਿਓਗ੍ਰਾਫੀ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਜੀਵਨ ਵਿਚ ਇਮਾਨਦਾਰੀ ਅਤੇ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਚੰਗੀਆਂ ਕਦਰਾਂ-ਕੀਮਤਾਂ ਹੀ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਸਹਾਇਤਾ ਕਰਦੀਆਂ ਹਨ। ਅੰਤ ਵਿਚ ਮੁੱਖ ਅਧਿਆਪਿਕਾ ਵੱਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਸਮਾਗਮ ਦੀ ਸਮਾਪਤੀ ਕੀਤੀ ਗਈ।