ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜ ਮੰਡੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜ ਮੰਡੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Tue, 24 Nov 2026 05:42 PM (IST)
Updated Date: Tue, 24 Nov 2026 05:43 PM (IST)
ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾ ਕੇ ਕੀਤਾ ਗਿਆ ਨਿੱਘਾ ਸਵਾਗਤ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਖਾਲਸਾ ਦਿਵਾਨ ਮੌੜ ਮੰਡੀ ਵੱਲੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਦਿੱਤਾ ਗਿਆ।ਨਗਰ ਕੀਰਤਨ ਮੌੜ ਮੰਡੀ ਦੇ ਵੱਖ-ਵੱਖ ਬਾਜ਼ਾਰਾਂ, ਗਲੀਆਂ-ਮੁਹੱਲਿਆਂ ਤੇ ਕਲੋਨੀਆਂ ਵਿਚੋਂ ਹੁੰਦਾ ਹੋਇਆ ਮੌੜ ਕਲਾਂ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਹੁੰਚਿਆ। ਉਪਰੰਤ ਵਾਪਸੀ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਖਾਲਸਾ ਦਿਵਾਨ ਵਿਖੇ ਹੋਈ। ਇਸ ਦੌਰਾਨ ਕੀਰਤਨੀ ਜਥੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਾਵਨ ਬਾਣੀਆਂ ਅਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਵਿੱਚ ਬੱਚਿਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੈਂਡ ਵਾਜਿਆਂ ਅਤੇ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਗੱਤਕਾ ਪਾਰਟੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸੰਗਤਾਂ ਦਾ ਧਿਆਨ ਖਿੱਚਿਆ। ਵੱਖ-ਵੱਖ ਥਾਵਾਂ ’ਤੇ ਦੁੱਧ, ਚਾਹ, ਬ੍ਰੈੱਡ ਅਤੇ ਪਕੌੜਿਆਂ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ।