ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪਹਿਲੀ ਵਾਰ 29 ਅਕਤੂਬਰ ਨੂੰ ਕਰਵਾਇਆ ਜਾਵੇਗਾ ਕਰਵਾ ਚੌਥ ਸਮਾਗਮ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪਹਿਲੀ ਵਾਰ 29 ਅਕਤੂਬਰ ਨੂੰ ਕਰਵਾਇਆ ਜਾਵੇਗਾ ਕਰਵਾ ਚੌਥ ਸਮਾਗਮ
Publish Date: Mon, 26 Oct 2026 04:54 PM (IST)
Updated Date: Mon, 26 Oct 2026 04:55 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 29 ਅਕਤੂਬਰ ਨੂੰ ਪਹਿਲੀ ਵਾਰ ਕਰਵਾ ਚੌਥ ਸਮਾਗਮ ਕਰਵਾਇਆ ਜਾਵੇਗਾ। ਸ਼ਾਮ 3 ਵਜੇ ਤੋਂ 5 ਵਜੇ ਤੱਕ ਸਕੂਲ ਦੇ ਵਿਹੜੇ ਵਿਚ ਹੋਣ ਵਾਲੇ ਇਸ ਸਮਾਗਮ ਵਿਚ ਸਿਰਫ਼ ਔਰਤਾਂ ਹੀ ਸ਼ਮੂਲੀਅਤ ਕਰਨਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ ਨੇ ਦੱਸਿਆ ਕਿ ਮਹਿਲਾਵਾਂ ਦੇ ਮਨੋਰੰਜਨ ਲਈ ਵੱਖ-ਵੱਖ ਤੰਬੋਲਾ ਖੇਡਾਂ ਅਤੇ ਡੀਜੇ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਹੈ। ਹਰੇਕ ਖੇਡ ਦੇ ਜੇਤੂ ਨੂੰ ਤੋਹਫ਼ਾ ਦਿੱਤਾ ਜਾਵੇਗਾ, ਜਦਕਿ ਪਹਿਲੀਆਂ ਤਿੰਨ ਮਿਸਿਜ਼ ਕਰਵਾ ਜੇਤੂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਮੂਲੀਅਤ ਕਰਨ ਵਾਲੀਆਂ ਔਰਤਾਂ ਨੂੰ ਵਾਪਸੀ ਤੋਹਫ਼ੇ ਵੀ ਦਿੱਤੇ ਜਾਣਗੇ। ਸਮਾਗਮ ਵਿਚ ਸ਼ਾਮਲ ਹੋਣ ਲਈ ਸਕੂਲ ਵੱਲੋਂ ਪਾਸ ਜਾਰੀ ਕੀਤੇ ਗਏ ਹਨ। ਅਸ਼ੋਕ ਗੋਇਲ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਕੁਝ ਸਮਾਂ ਆਪਣੇ ਮਨੋਰੰਜਨ ਲਈ ਕੱਢਣ ਦਾ ਮੌਕਾ ਦੇਣਾ, ਆਪਸੀ ਮਿਲਵਰਤਣ ਵਧਾਉਣਾ ਤੇ ਭਾਰਤੀ ਤਿਉਹਾਰਾਂ ਦੀਆਂ ਰਵਾਇਤਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਹਿਲਾਵਾਂ ਵਿਚ ਆਪਸੀ ਸਾਂਝ ਤੇ ਖੁਸ਼ੀਆਂ ਵਧਾਉਣ ਵਿਚ ਸਹਾਈ ਹੁੰਦੇ ਹਨ।