ਇਨਸਾਫ਼ ਰੈਲੀ ਲਈ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਤਲਵੰਡੀ ਸਾਬੋ ਤੋਂ ਬੱਸਾਂ ਅਤੇ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਰਵਾਨਾ ਇਨਸਾਫ਼ ਰੈਲੀ ਲਈ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਤਲਵੰਡੀ ਸਾਬੋ ਤੋਂ ਬੱਸਾਂ ਅਤੇ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਰਵਾਨਾ
Publish Date: Wed, 04 Nov 2026 06:10 PM (IST)
Updated Date: Wed, 04 Nov 2026 06:11 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ, ਰਾਮਾ ਮੰਡੀ/ਤਲਵੰਡੀ ਸਾਬੋ: ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ਗਈ ਇਨਸਾਫ਼ ਰੈਲੀ ਵਿਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬੱਸਾਂ ਅਤੇ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਰਾਹੀਂ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵਰਕਰ ਸੰਗਰੂਰ ਪਹੁੰਚੇ ਅਤੇ ਰੈਲੀ ਵਿੱਚ ਆਪਣੀ ਭਰਵੀਂ ਹਾਜ਼ਰੀ ਦਰਜ ਕਰਵਾਈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਵਰਗੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਇਸ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਰਾਹੀਂ ਪਾਰਟੀ ਆਗੂਆਂ ਨੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਦਿਆਂ ਸੂਬੇ ਵਿੱਚ ਇਨਸਾਫ਼, ਲੋਕਤੰਤਰ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਰੈਲੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਰੈਲੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੇ ਨਾਲ ਸਾਬਕਾ ਚੇਅਰਮੈਨ ਜਗਤਾਰ ਸਿੰਘ ਮੈਨੂਆਣਾ, ਸਾਬਕਾ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜੱਗਾ, ਹਲਕਾ ਪ੍ਰਧਾਨ ਅਮਰਜੀਤ ਕੌਰ ਬੰਗੀ, ਯੂਥ ਆਗੂ ਬਲਜੀਤ ਸਿੰਘ, ਵਿਕਾਸ ਤਲਵੰਡੀ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਹੋਈ ਇਸ ਵੱਡੀ ਸ਼ਮੂਲੀਅਤ ਨੇ ਇਨਸਾਫ਼ ਰੈਲੀ ਵਿੱਚ ਹਲਕਾ ਤਲਵੰਡੀ ਸਾਬੋ ਦੀ ਮਜ਼ਬੂਤ ਨੁਮਾਇੰਦਗੀ ਦਰਜ ਕਰਵਾਈ।