ਚੱਕ ਖੜਕ ਸਿੰਘ ਵਾਲਾ ਵਿਖੇ ਆਯੁਰਵੇਦ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਆਯੋਜਿਤ ਚੱਕ ਖੜਕ ਸਿੰਘ ਵਾਲਾ ਵਿਖੇ ਆਯੁਰਵੇਦ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਆਯੋਜਿਤ
Publish Date: Sun, 27 Sep 2026 04:08 PM (IST)
Updated Date: Sun, 27 Sep 2026 04:09 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਸਥਿਤ ਪਿੰਡ ਚੱਕ ਖੜਕ ਸਿੰਘ ਵਾਲਾ ਵਿਖੇ ਸ਼ੂਗਰ ਰੋਗੀਆਂ ਲਈ ਇਕ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਆਯੁਰਵੇਦ ਦਿਵਸ ਨੂੰ ਸਮਰਪਿਤ ਨਰਸਿੰਗ ਕਾਲੋਨੀ ਦੀ ਧਰਮਸ਼ਾਲਾ ਦੇ ਵਿੱਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਅਤੇ ਆਯੁਸ਼ਮਾਨ ਆਰੋਗਯ ਕੇਂਦਰ ਵੱਲੋਂ ਇਸ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਮਾਨਯੋਗ ਡਾਇਰੈਕਟਰ ਆਯੁਰਵੇਦਾ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਬਲਦੇਵ ਰਾਜ ਬਾਂਸਲ ਦੀ ਯੋਗ ਅਗਵਾਈ ਹੇਠ ਅਤੇ ਮੁਲਤਾਨੀ ਫਾਰਮੇਸੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਕੈਂਪ ਦਾ ਪ੍ਰਬੰਧ ਅਤੇ ਮਰੀਜ਼ਾਂ ਦੀ ਸਿਹਤ ਜਾਂਚ ਡਾ. ਰਵਿੰਦਰ ਭਾਰਦਵਾਜ (ਐੱਮ.ਡੀ. ਆਯੁਰਵੇਦਾ, ਆਯੁਰਵੈਦਿਕ ਮੈਡੀਕਲ ਅਫ਼ਸਰ) ਵੱਲੋਂ ਕੀਤੀ ਗਈ। ਕੈਂਪ ਦੌਰਾਨ ਪਹੁੰਚੇ ਲਗਭਗ 130 ਮਰੀਜ਼ਾਂ ਦੀ ਜਾਂਚ ਕੀਤੀ ਗਈ, ਮਰੀਜ਼ਾਂ ਦੇ ਮੁਫ਼ਤ ਸ਼ੂਗਰ ਟੈਸਟ ਕੀਤੇ ਗਏ ਅਤੇ ਲੋੜਵੰਦਾਂ ਨੂੰ ਆਯੁਰਵੈਦਿਕ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਡਾ. ਰਵਿੰਦਰ ਭਾਰਦਵਾਜ ਵੱਲੋਂ ਵਿਸ਼ੇਸ਼ ਤੌਰ ’ਤੇ ਮਰੀਜ਼ਾਂ ਨੂੰ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਲਈ ਸਹੀ ਖ਼ਾਣ-ਪਾਨ ਅਤੇ ਰੋਜ਼ਾਨਾ ਜੀਵਨ ਵਿੱਚ ਯੋਗ ਦੀ ਮਹੱਤਤਾ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਸਿਹਤ ਸੰਭਾਲ ਪ੍ਰਤੀ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਲੋਕਾਂ ਨੇ ਵਿਭਾਗ ਦੇ ਇਸ ਕਦਮ ਦੀ ਭਰਪੂਰ ਪ੍ਰਸ਼ੰਸਾ ਕੀਤੀ।