ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਗੋਲੇਵਾਲਾ ਹੈੱਡ ਨਜ਼ਦੀਕ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਵਿਅਕਤੀ ਦੀ ਪਤਨੀ ਦੇ ਬਿਆਨਾਂ 'ਤੇ ਇਕ ਅੌਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰ ਇਸ ਮਾਮਲੇ 'ਚ ਅਜੇ ਤੱਕ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ। ਥਾਣਾ ਤਲਵੰਡੀ ਸਾਬੋ ਦੇ ਜਾਂਚ ਅਧਿਕਾਰੀ ਏਐਸਆਈ ਗੋਬਿੰਦ ਸਿੰਘ ਨੇ ਦੱਸਿਆ ਕਿ ਮੁਦੈਲਾ ਗੁਰਮੀਤ ਕੌਰ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਹੈ ਕਿ ਉਸ ਦੇ ਪਤੀ ਸੇਵਾ ਸਿੰਘ ਉਮਰ 35 ਸਾਲ ਪੁੱਤਰ ਹਰਬੰਤ ਸਿੰਘ ਦੇ ਕਥਿੱਤ ਦੋਸ਼ਣ ਫੰਬੀ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਤਲਵੰਡੀ ਸਾਬੋ ਨਾਲ ਨਾਜਾਇਜ਼ ਸਬੰਧ ਸਨ। ਦੋਸ਼ਣ ਉਸ ਦੇ ਪਤੀ ਨੂੰ ਆਪਣੇ ਨਾਲ ਰਹਿਣ ਲਈ ਦਬਾਅ ਬਣਾ ਰਹੀ ਸੀ, ਜਿਸ ਕਰਕੇ ਸੇਵਾ ਸਿੰਘ ਨੇ 26 ਫ਼ਰਵਰੀ 21 ਨੂੰ ਗੋਲੇਵਾਲਾ ਹੈੱਡ ਨਜ਼ਦੀਕ ਨਹਿਰ ਵਿਚ ਛਾਲ ਮਾਰ ਕੇ ਖ਼ੁਦੁਕਸ਼ੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਕਥਿੱਤ ਦੋਸ਼ਣ ਫੰਬੀ ਕੌਰ ਅਤੇ ਨਾਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ। ਇਸ ਮਾਮਲੇ 'ਚ ਕਥਿੱਤ ਦੋਸ਼ੀਆਂ ਦੀ ਭਾਲ ਅਜੇ ਜਾਰੀ ਹੈ।