ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਬਲਾਕ ਰਾਮਪੁਰਾ ਦੀ ਗੁਰਦੁਆਰਾ ਸਿੰਘ ਸਭਾ ਰਾਮਪੁਰਾ ਫੂਲ ਵਿਖੇ ਮੀਟਿੰਗ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਹੋਏ ਪੋ੍ਗਰਾਮ ਸਬੰਧੀ ਲਖੀਮਪੁਰ ਖੀਰੀ ਦੀ ਘਟਨਾ ਸਬੰਧੀ ਜੱਥੇਬੰਦੀਆਂ ਨਾਲ ਸਾਂਝੇ ਪੋ੍ਗਰਾਮ ਕੀਤੇ ਗਏ। ਜਾਰੀ ਬਿਆਨ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਦੱਸਿਆ ਕਿ ਮੀਟਿੰਗ 'ਚ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹੈ। ਤਿੰਨ ਅਕਤੂਬਰ ਨੂੰ ਡੀਸੀ ਦਫ਼ਤਰ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਵਿਉਂਤਬੰਦੀ ਕੀਤੀ ਗਈ। ਨਾਲ਼ ਹੀ ਜਿਹੜਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ 'ਤੇ ਲਾਈ ਰੋਕ ਸਬੰਧੀ ਲਿਆ ਗਿਆ ਫੈਸਲਾ ਕਿਸਾਨਾ ਲਈ ਬਹੁਤ ਹੀ ਖ਼ਤਰਨਾਕ ਹੈ, ਜਿਸ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਕਿਸਾਨਾਂ 'ਤੇ ਪਰਚੇ ਦਿੱਤੇ ਜਾਣਗੇ ਤੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲਾਲ ਲਕੀਰ ਕਰ ਦਿੱਤਾ ਜਾਵੇਗਾ।

ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਇਸ ਗੱਲ 'ਤੇ ਸਹਿਮਤੀ ਦਿੱਤੀ ਕਿ ਜੇ ਸਰਕਾਰ ਕਿਸਾਨ ਨੂੰ 6000 ਰੁਪਏ ਇਕ ਕਿੱਲੇ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਤਾਂ ਹੀ ਕਿਸਾਨ ਆਪਣੀ ਪਰਾਲੀ ਨੂੰ ਆਪਣੇ ਖੇਤ 'ਚ ਹੀ ਖ਼ਤਮ ਕਰ ਸਕਦਾ ਹੈ। ਸਰਕਾਰ ਵੱਲੋਂ ਕਿਸਾਨਾ ਨੂੰ ਪਰਾਲੀ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਾਲੀ ਸਾੜਨ ਵਾਲੇ ਮਾਮਲੇ 'ਤੇ ਜਥੇਬੰਦੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਕਿਸੇ ਵੀ ਕਿਸਾਨ ਦੀ ਜ਼ਮੀਨ ਲਾਲ ਲਕੀਰ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਾਲਕ ਰਾਮਪੁਰਾ 'ਚ ਨਵੇਂ ਆਗੂ ਸ਼ਾਮ ਕੀਤੇ ਗਏ। ਇਸ ਸਮੇਂ ਜਥੇਬੰਦੀ ਦੇ ਆਗੂ ਗੁਰਵਿੰਦਰ ਸਿੰਘ ਬੱਲੋਂ, ਦਾਰਾ ਸਿੰਘ, ਭੋਲਾ ਸਿੰਘ, ਅਰਜੁਨ ਫੂਲ, ਭੋਲਾ ਸਿੰਘ ਫੂਲ, ਅਮਨਦੀਪ ਕੌਰ, ਮਨਦੀਪ ਕੌਰ ਤੇ ਹਰਵਿੰਦਰ ਸਿੰਘ ਸਾਮਲ ਸਨ।