ਮਲੂਕਾ 'ਚ ਅਕਾਲੀ ਦਲ (ਇਸਤਰੀ ਵਿੰਗ) ਦੀ ਮੀਟਿੰਗ ਹੋਈ ਮਲੂਕਾ 'ਚ ਅਕਾਲੀ ਦਲ (ਇਸਤਰੀ ਵਿੰਗ) ਦੀ ਮੀਟਿੰਗ ਹੋਈ
Publish Date: Sun, 18 Oct 2026 04:46 PM (IST)
Updated Date: Sun, 18 Oct 2026 04:48 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨਗੀ ਹੇਠ ਨਗਰ ਮਲੂਕਾ ਵਿਖੇ ਪਾਰਟੀ ਦੇ ਇਸਤਰੀ ਵਿੰਗ ਦੀ ਵਿਸ਼ਾਲ ਮੀਟਿੰਗ ਹੋਈ, ਜਿਸ ਵਿਚ ਬੀਬੀ ਸੁਰਜੀਤ ਕੌਰ ਮਲੂਕਾ, ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਗੁਰਵਿੰਦਰ ਕੌਰ ਭਗਤਾ, ਸਰਕਲ ਪ੍ਰਧਾਨ ਕਰਮਜੀਤ ਕੌਰ ਮਲੂਕਾ ਨੇ ਸੰਬੋਧਨ ਕਰਦੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਰੂਪ-ਰੇਖਾ ਲੋਕਾਂ ਸਾਹਮਣੇ ਰੱਖਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ। ਇਸਤਰੀਆਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਹਿਲਕਦਮੀ ਕੀਤੀ ਹੈ। ਬੀਬੀਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਲਈ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ। ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜਨੀਤੀ, ਸਮਾਜ ਸੇਵਾ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਲਈ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ।ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮਲੂਕਾ ਨਗਰ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਬੇਹੱਦ ਪਿਆਰ, ਸਤਿਕਾਰ ਅਤੇ ਮਾਣ ਬਖ਼ਸ਼ਿਆ ਹੈ। ਪਿੰਡ ਵਾਸੀਆਂ ਵੱਲੋਂ ਮਿਲਿਆ ਇਹ ਸਨੇਹ ਉਨ੍ਹਾਂ ਲਈ ਬਹੁਤ ਵੱਡੀ ਪੂੰਜੀ ਹੈ, ਜਿਸ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ। ਪਿੰਡ ਵਾਸੀਆਂ ਦੇ ਇਸ ਵਿਸ਼ਵਾਸ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ, ਪਿੰਡ ਦੇ ਵਿਕਾਸ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਉਹ ਹਮੇਸ਼ਾ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।