ਪਿੰਡ ਕੋਟਬਖਤੂ ਵਿਖੇ ਅਕਾਲੀ ਦਲ (ਬ) ਐੱਸਸੀ ਵਿੰਗ ਦੀ ਰੱਖੀ ਮੀਟਿਗ ਨੇ ਧਾਰਿਆ ਰੈਲੀ ਦਾ ਰੂਪ ਪਿੰਡ ਕੋਟਬਖਤੂ ਵਿਖੇ ਅਕਾਲੀ ਦਲ (ਬ) ਐੱਸਸੀ ਵਿੰਗ ਦੀ ਰੱਖੀ ਮੀਟਿਗ ਨੇ ਧਾਰਿਆ ਰੈਲੀ ਦਾ ਰੂਪ
Publish Date: Sun, 25 Oct 2026 05:23 PM (IST)
Updated Date: Sun, 25 Oct 2026 05:25 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾ ਮੰਡੀ/ ਤਲਵੰਡੀ ਸਾਬੋ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐੱਸਸੀ ਵਿੰਗ ਵੱਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਮੀਟਿੰਗ ਕਰਵਾਈ ਗਈ। ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨ ਆਗੂ ਦਵਿੰਦਰ ਸਿੰਘ ਕੋਟਬਖਤੂ ਵੱਲੋਂ ਕਰਵਾਈ ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵੀਪ੍ਰੀਤ ਸਿੰਘ ਸਿੱਧੂ ਨੇ ਐੱਸਸੀ ਵਿੰਗ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਣ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨ ਦਾ ਸੱਦਾ ਦਿੱਤਾ। ਐੱਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਦਲਿਤ ਭਾਈਚਾਰੇ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਬੁਢਾਪਾ ਅਤੇ ਵਿਧਵਾ ਪੈਨਸ਼ਨ, ਸ਼ਗਨ ਸਕੀਮ, ਵਜ਼ੀਫ਼ਾ, ਸਿਹਤ ਬੀਮਾ, ਆਟਾ-ਦਾਲ ਸਕੀਮ ਅਤੇ ਮਾਈ ਭਾਗੋ ਸਾਈਕਲ ਯੋਜਨਾ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਵਿਚੋਂ ਕਈ ਯੋਜਨਾਵਾਂ ਨੂੰ ਬੰਦ ਕਰ ਦਿੱਤਾ ਹੈ। ਰਣੀਕੇ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਐੱਸਸੀ ਭਾਈਚਾਰੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਸਰਕਾਰ ਦੀ ਆਲੋਚਨਾ ਕੀਤੀ। ਸਾਬਕਾ ਆਈਏਐੱਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਮੀਟਿੰਗ ਵਿੱਚ ਲੋਕਾਂ ਦੀ ਸ਼ਮੂਲੀਅਤ ਪਾਰਟੀ ਲਈ ਉਤਸ਼ਾਹਜਨਕ ਹੈ। ਅੰਤ ਵਿਚ ਰਵੀਪ੍ਰੀਤ ਸਿੰਘ ਸਿੱਧੂ ਨੇ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ, ਜਦਕਿ ਦਵਿੰਦਰ ਸਿੰਘ ਕੋਟਬਖਤੂ ਨੇ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਪ ਸਿੰਘ ਗਹਿਰੀ, ਰਾਜਵੰਤ ਸਿੰਘ ਕੋਟਭਾਰਾ, ਗੁਰਜੀਤ ਸਿੰਘ ਕੋਟਬਖਤੂ, ਭੋਲਾ ਸਿੰਘ ਸੇਖੂ, ਚਰਨਾ ਭਾਗੀਵਾਂਦਰ, ਜਸਵਿੰਦਰ ਸਿੰਘ ਜੈਲਦਾਰ, ਗੁਰਤੇਜ ਸਿੰਘ ਨਸੀਬਪੁਰਾ, ਭਿੰਦਾ ਸਿੰਘ ਜੱਜਲ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ।