ਖਾਲਸਾ ਕਾਲਜ ‘ਚ ਇਕ ਰੋਜ਼ਾ ਸਫ਼ਾਈ ਕੈਂਪ ਲਾਇਆ ਖਾਲਸਾ ਕਾਲਜ ‘ਚ ਇਕ ਰੋਜ਼ਾ ਸਫ਼ਾਈ ਕੈਂਪ ਲਾਇਆ
Publish Date: Mon, 26 Oct 2026 04:10 PM (IST)
Updated Date: Mon, 26 Oct 2026 04:13 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਕੱਤਰ ਸੁਖਮੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਟ ਮੰਤਰੀ ਪੰਜਾਬ ਅਤੇ ਅਨਰੇਰੀ ਸਕੱਤਰ ਕਾਲਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਾਲਜ ਵਿਖੇ ਐੱਨਐੱਸਐੱਸ ਅਤੇ ਯੂਥ ਕਲੱਬ ਵਿਭਾਗ ਵੱਲੋਂ ਇੱਕ ਰੋਜ਼ਾ ਸਫ਼ਾਈ ਕੈਂਪ ਲਾਇਆ ਗਿਆ। ਪ੍ਰੋਗਰਾਮ ਅਫਸਰ ਡਾ. ਰਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿਚ ਲਗਭਗ 100 ਵਲੰਟੀਅਰ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਲੰਟੀਅਰਾਂ ਵੱਲੋਂ ਕਾਲਜ ਦੇ ਆਲੇ-ਦੁਆਲੇ ਅਤੇ ਨਿਰਧਾਰਤ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਫ਼ਾਈ ਦੀ ਮਹੱਤਤਾ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿਚ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ, ਆਪਸੀ ਸਾਂਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਜਿਹੇ ਕੈਂਪ ਨੌਜਵਾਨਾਂ ਨੂੰ ਸਮਾਜ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰਦੇ ਹਨ। ਯੂਥ ਕਲੱਬ ਇੰਚਾਰਜ ਪ੍ਰੋਫੈਸਰ ਰੀਮਾ ਰਾਣੀ ਅਤੇ ਪ੍ਰੋਫੈਸਰ ਸੁਖਪਾਲ ਕੌਰ ਅਤੇ ਪ੍ਰੋਫੈਸਰ ਲਖਵੀਰ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦੀ ਅਗਵਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।