ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲਾ ਕਰਵਾਇਆ ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲਾ ਕਰਵਾਇਆ
Publish Date: Thu, 19 Nov 2026 05:29 PM (IST)
Updated Date: Thu, 19 Nov 2026 05:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਯੋਗਅਗਵਾਈ ਹੇਠ ਵੋਟਰ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਦੀਆਂ ਤਿੰਨ ਟੀਮਾਂ ਕ੍ਰਮਵਾਰ ਏ, ਬੀ ਤੇ ਸੀ ਟੀਮ ਨੇ ਉਤਸ਼ਾਹਪੂਰਵਕ ਭਾਗ ਲਿਆ। ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਭਾਰਤੀ ਚੋਣ ਪ੍ਰਣਾਲੀ, ਵੋਟਦੇ ਅਧਿਕਾਰ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗਨਾਗਰਿਕ ਦਾ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਨੌਜਵਾਨ ਵਰਗ ਨੂੰ ਚੋਣਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਰੱਖਣੀ ਚਾਹੀਦੀ ਹੈ ਤੇ ਦੂਜਿਆਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੁਕਾਬਲੇ ਵਿੱਚ ਟੀਮ ਸੀ ਦੇ ਵਿਦਿਆਰਥੀਆਂ ਹਰਸ਼ਦੀਪ ਕੌਰ, ਇੰਦੂ ਬਾਲਾ ਅਤੇ ਸਿਮਰਨਜੀਤਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਹੌਸਲਾ ਅਫਜ਼ਾਈਕੀਤੀ ਗਈ। ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਡਾ. ਰਮਨਪ੍ਰੀਤ ਕੌਰ, ਡਾ. ਕਰਮਜੀਤਕੌਰ, ਪ੍ਰੋ. ਸਿਮਰਨਜੀਤ ਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਦਿੱਤਾ।