ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ
Publish Date: Mon, 05 Oct 2026 04:54 PM (IST)
Updated Date: Mon, 05 Oct 2026 04:56 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਖੇਤੀਬਾੜੀ ਸਹਿਕਾਰੀ ਸਟਾਫ ਟ੍ਰੇਨਿੰਗ ਸੰਸਥਾ, ਜਲੰਧਰ ਵੱਲੋਂ ਸਹਿਕਾਰੀ ਬੈਂਕ ਬਠਿੰਡਾ ਵਿਖੇ ਸਰਕਾਰੀ ਬੈਂਕਿੰਗ ਖੇਤਰ ਨਾਲ ਸਬੰਧਤ ਗਿਆਨ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਪੰਜ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਬਠਿੰਡਾ, ਮਾਨਸਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਦੀਆਂ ਟੀਮਾਂ ਸ਼ਾਮਲ ਹੋਈਆਂ। ਮੁਕਾਬਲੇ ਵਿੱਚ ਸਹਿਕਾਰੀ ਬੈਂਕ ਫਰੀਦਕੋਟ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਨੂੰ ਪ੍ਰਬੰਧਕਾਂ ਵੱਲੋਂ ਵਧਾਈ ਦਿੱਤੀ ਗਈ ਅਤੇ ਉਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਹਿਕਾਰੀ ਬੈਂਕ ਬਠਿੰਡਾ ਦੇ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੈਂਕ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ, ਟੀਮ ਵਰਕ ਅਤੇ ਪੇਸ਼ੇਵਰ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਾਰੀਆਂ ਟੀਮਾਂ ਨੂੰ ਭਾਗ ਲੈਣ ਲਈ ਵਧਾਈ ਦਿੱਤੀ। ਮੁਕਾਬਲੇ ਵਿੱਚ ਐਮ.ਡੀ. ਬਠਿੰਡਾ ਨਿਪੁੰਨ ਗਰਗ, ਐਮ.ਡੀ. ਫਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਲਖਵਿੰਦਰ ਸਿੰਘ ਬਰਾੜ, ਜ਼ਿਲ੍ਹਾ ਮੈਨੇਜਰ ਅਮਨਦੀਪ ਸਿੰਘ ਜਟਾਣਾ, ਸੀਨੀਅਰ ਮੈਨੇਜਰ ਅਮਿਤੋਜ ਸਿੰਘ, ਡਾ. ਹਰਪ੍ਰੀਤ ਸਿੰਘ, ਮਨੋਜ ਸਿੰਘ ਨੇਗੀ ਸਮੇਤ ਹੋਰ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਹਰਪ੍ਰੀਤ ਸਿੰਘ, ਪ੍ਰਧਾਨ, ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਵੱਲੋਂ ਪ੍ਰੋਗਰਾਮ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।