ਡਾ. ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ
ਡਾ. ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਸੈਮੀਨਾਰ ਕਰਵਾਇਆ
Publish Date: Sat, 31 Oct 2026 07:02 PM (IST)
Updated Date: Sat, 31 Oct 2026 07:04 PM (IST)
ਵੀਰਪਾਲ ਭਗਤਾ,ਪੰਜਾਬੀ ਜਾਗਰਣ ਭਗਤਾ ਭਾਈਕਾ, ਡਾ. ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ, ਭਗਤਾ ਭਾਈਕਾ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ, ਸਾਈਬਰ ਸੁਰੱਖਿਆ ਅਤੇ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਤੇ ਚੇਅਰਪਰਸਨ, ਸਬ-ਡਿਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਰਾਮਪੁਰਾ ਫੂਲ ਮੈਡਮ ਗੀਤਾ ਰਾਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਮੈਡਮ ਗੀਤਾ ਰਾਣੀ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਸੁਰੱਖਿਅਤ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਗਲਤ ਹਰਕਤ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੈਨਲ ਐਡਵੋਕੇਟ ਮੈਡਮ ਪੁਸ਼ਪਾ ਦੇਵੀ ਵੀ ਮੌਜੂਦ ਸਨ। ਸਕੂਲ ਦੀ ਚੇਅਰਪਰਸਨ ਡਾ. ਪ੍ਰਨੀਤ ਕੌਰ ਦਿਓਲ, ਗੁਰਦਿਆਲ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਮੈਡਮ ਗੀਤਾ ਰਾਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।