ਰਾਣੀ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ ਰਾਣੀ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ
Publish Date: Mon, 26 Oct 2026 04:05 PM (IST)
Updated Date: Mon, 26 Oct 2026 04:07 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ- ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਸਿੰਘ ਭਗਤਾ ਅਤੇ ਪ੍ਰੈੱਸ ਕਲੱਬ ਭਗਤਾ ਭਾਈਕਾ ਦੇ ਪ੍ਰਧਾਨ ਪੱਤਰਕਾਰ ਸੁਖਪਾਲ ਸਿੰਘ ਸੋਨੀ ਦੀ ਵੱਡੀ ਭੈਣ ਰਾਣੀ ਕੌਰ ਨਮਿੱਤ ਗੁਰਦੁਆਰਾ ਸ੍ਰੀ ਮਹਿਲ ਸਾਹਿਬ ਭਗਤਾ ਭਾਈਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਸੇਲਬਰਾਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਫੁੰਮਣ ਸਿੰਘ ਭਗਤਾ, ਸੀਨੀਅਰ ਆਗੂ ਨਛੱਤਰ ਸਿੰਘ ਸਿੱਧੂ, ਮਾਰਕੀਟ ਕਮੇਟੀ ਭਗਤਾ ਭਾਈ ਦੇ ਚੇਅਰਮੈਨ ਬੂਟਾ ਸਿੰਘ ਜਲਾਲ, ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ ਜਗਸੀਰ ਸਿੰਘ ਪੰਨੂ, ਸਾਬਕਾ ਪ੍ਰਧਾਨ ਰਕੇਸ਼ ਕੁਮਾਰ ਗੋਇਲ, ਸਾਬਕਾ ਪ੍ਰਧਾਨ ਬੂਟਾ ਸਿੰਘ ਸਿੱਧੂ, ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ, ਭਾਜਪਾ ਦੇ ਬਠਿੰਡਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਗੁਰਵਿੰਦਰ ਸਿੰਘ ਗਿੱਲ ਰੌਂਤਾ ਇੰਚਾਰਜ ਵਾਰਿਸ ਪੰਜਾਬ ਦੇ ਹਲਕਾ ਫੂਲ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਭਾਜਪਾ ਐੱਸ.ਸੀ. ਵਿੰਗ ਬਠਿੰਡਾ ਦੇ ਪ੍ਰਧਾਨ ਸਵਰਨ ਸਿੰਘ ਮੋਮੀ, ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ, ਮਾਰਕੀਟ ਕਮੇਟੀ ਭਗਤਾ ਭਾਈ ਦੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਕਾਂਗਰਸੀ ਆਗੂ ਜਸ ਬੱਜੋਆਣਾ ਆਦਿ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਸੰਤੋਖ ਸਿੰਘ ਗਿੱਲ, ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਂਸਲ ਮੈਂਬਰ ਸੁਖਨੈਬ ਸਿੰਘ ਸਿੱਧੂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਬਠਿੰਡਾ ਦੇ ਪ੍ਰਧਾਨ ਪਰਵਿੰਦਰ ਸਿੰਘ ਜੌੜਾ, ਪੰਜਾਬੀ ਜਾਗਰਣ ਬਠਿੰਡਾ ਦੇ ਇੰਚਾਰਜ ਗੁਰਤੇਜ ਸਿੰਘ ਸਿੱਧੂ, ਅਜੀਤ ਸਬ ਆਫਿਸ ਬਠਿੰਡਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਵਲ੍ਹਾਣ, ਪੰਜਾਬੀ ਜਾਗਰਣ ਮਾਨਸਾ ਦੇ ਇੰਚਾਰਜ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮੋਗਾ ਦੇ ਇੰਚਾਰਜ ਮਨਪ੍ਰੀਤ ਮਲੇਆਣਾ, ਗੁਰਦੁਆਰਾ ਸਾਹਿਬ ਛੇਵੀ ਅਤੇ ਦਸਵੀਂ ਪਾਤਸ਼ਾਹੀ ਭਗਤਾ ਦੇ ਮੈਨੇਜਰ ਤਰਸੇਮ ਸਿੰਘ, ਗੁਰਦੁਆਰਾ ਮਹਿਲ ਸਾਹਿਬ ਭਗਤਾ ਦੇ ਪ੍ਰਧਾਨ ਗੁਰਚਰਨ ਸਿੰਘ ਖਾਲਸਾ, ਗੁਰੂ ਕਾਸ਼ੀ ਪਬਲਿਕ ਸਕੂਲ ਦੇ ਐੱਮਡੀ ਜੈ ਸਿੰਘ, ਡਾ. ਬਲਜੀਤ ਸਿੰਘ ਦਿਓਲ, ਪ੍ਰਿੰਸੀਪਲ ਜਸਮੀਤ ਸਿੰਘ ਬਰਾੜ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਪੱਤਰਕਾਰ ਪਹੁੰਚੇ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ। ਸਮੂਹ ਹਾਜ਼ਰੀਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ।