- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌੜ ਮੰਡੀ ਵਿਚ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਭਰਵੀਂ ਮੀਟਿੰਗ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਮੌੜ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਵਰਕਰਾਂ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਤਹਿਤ ਮੌੜ ਮੰਡੀ ਦੇ ਵਾਰਡ ਨੰਬਰ 8 ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਾਰਡ ਦੇ ਕੌਂਸਲਰ ਕਰਮਜੀਤ ਸਿੰਘ ਰਾਣਾ ਮੌੜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋਏ ਹਨ ਅਤੇ ਸਰਕਾਰ ਵੱਖ-ਵੱਖ ਮੋਰਚਿਆਂ ’ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।