ਸੁਖਜਿੰਦਰ ਰੋਮਾਣਾ, ਸੰਗਤ ਮੰਡੀ : ਮੀਂਹ ਕਾਰਨ ਖਰਾਬ ਹੋਈ ਬਿਜਲੀ ਠੀਕ ਕਰਦੇ ਹੋਏ ਕਰੰਟ ਲੱਗਣ ਨਾਲ ਗਰੀਬ ਮਜਦੂਰ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ, ਕੇਵਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਸ਼ੇਰਗੜ੍ਹ ਤਹਿਸੀਲ ਤਲਵੰਡੀ ਸਾਬੋ ਦੇ ਮਕਾਨ ਦਾ ਕੁਝ ਹਿੱਸਾ ਮੀਂਹ ਪੈਣ ਕਾਰਨ ਡਿੱਗ ਗਿਆ ਸੀ ਜਿਸ ਕਾਰਨ ਘਰ ਵਿਚ ਬਿਜਲੀ ਸਪਲਾਈ ਬੰਦ ਹੋ ਗਈ। ਕੇਵਲ ਸਿੰਘ ਦੀ ਬਿਜਲੀ ਦੀਆਂ ਤਾਰਾਂ ਨੂੰ ਜੋੜਨ ਦੀ ਕੋਸ਼ਿਸ਼ ਦੌਰਾਨ ਕਰੰਟ ਲੱਗਣ ਨਾਲ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਤਿੰਨ ਬੱਚੇ, ਪਤਨੀ ਤੋਂ ਇਲਾਵਾ ਬੁੱਢੇ ਮਾਂ ਬਾਪ ਨੂੰ ਛੱਡ ਗਿਆ ਹੈ। ਪਿੰਡ ਵਾਸੀ ਗੁਰਤੇਜ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

Posted By: Jagjit Singh