ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
ਥਾਣਾ ਸੰਗਤ ਅਧੀਨ ਪੈਂਦੇ ਪਿੰਡ ਕੋਟਗੁਰੂ ਵਿਖੇ ਪੁਰਾਣੇ ਝਗੜੇ ਦੀ ਰੰਜਿਸ਼ ਅਧੀਨ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਪਿੰਡ ਦੇ ਹੀ ਤਿੰਨ ਵਿਅਕਤੀਆਂ ’ਤੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Publish Date: Thu, 04 Dec 2025 12:48 PM (IST)
Updated Date: Thu, 04 Dec 2025 12:55 PM (IST)
ਮਨਜੀਤ ਨਰੂਆਣਾ, ਪੰਜਾਬੀ ਜਾਗਰਣ, ਬਠਿੰਡਾ। ਥਾਣਾ ਸੰਗਤ ਅਧੀਨ ਪੈਂਦੇ ਪਿੰਡ ਕੋਟਗੁਰੂ ਵਿਖੇ ਪੁਰਾਣੇ ਝਗੜੇ ਦੀ ਰੰਜਿਸ਼ ਅਧੀਨ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਪਿੰਡ ਦੇ ਹੀ ਤਿੰਨ ਵਿਅਕਤੀਆਂ ’ਤੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਐੱਸ. ਆਈ. ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਸਪ੍ਰੀਤ ਸਿੰਘ ਵਾਸੀ ਕੋਟਗੁਰੂ ਨੇ ਪਿੰਡ ਦੇ ਹੀ ਜਗਸੀਰ ਸਿੰਘ, ਗੋਪੀ ਸਿੰਘ ਅਤੇ ਡਿੰਪੀ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਦੋਸ਼ੀਆਂ ਨਾਲ ਉਸ ਦੀ ਕੁੱਝ ਸਮਾਂ ਪਹਿਲਾ ਲੜਾਈ ਹੋਈ ਸੀ, ਇਸੇ ਲੜਾਈ ਦੀ ਰੰਜਿਸ਼ ਅਧੀਨ ਦੋਸ਼ੀਆਂ ਨੇ 2 ਦਸੰਬਰ ਨੂੰ ਦੁਕਾਨ ’ਤੇ ਸੌਦਾ ਲੈਣ ਗਏ ਨੂੰ ਰਸਤੇ ’ਚ ਘੇਰ ਲਿਆ ਅਤੇ ਉਸ ’ਤੇ ਕਿਰਚ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਮੁਦਈ ਦੇ ਬਿਆਨਾਂ ’ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।