ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਗਏ 'ਮਿਸ਼ਨ ਫ਼ਤਿਹ' ਤਹਿਤ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੀਆਂ 1391 ਆਂਗਨਵਾੜੀ ਸੈਂਟਰਾਂ ਵਿਖੇ ਆਂਗਨਵਾੜੀ ਸੁਪਰਵਾਈਜ਼ਰਾਂ ਤੇ ਆਂਗਨਵਾੜੀ ਵਰਕਰਾਂ ਵਲੋਂ ਪਿੰਡ-ਪਿੰਡ ਜਾ ਕੇ ਕਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਕੋਰੋਨਾ ਬੀਮਾਰੀ ਨੂੰ ਹਰਾਉਣ ਲਈ ਅਤੇ 'ਮਿਸ਼ਨ ਫ਼ਤਿਹ' ਨੂੰ ਕਾਮਯਾਬ ਕਰਨ ਦਾ ਅਹਿਦ ਲਿਆ।

ਇਸ ਮੌਕੇ ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਅਵਤਾਰ ਕੌਰ ਨੇ ਕਿਹਾ ਕਿ ਜ਼ਿਲ੍ਹੇ 'ਚ 8 ਬਲਾਕਾਂ ਦੇ 1391 ਆਂਗਨਵਾੜੀ ਸੈਂਟਰਾਂ 'ਚ ਕੰਮ ਕਰ ਰਹੀਆਂ 36 ਸੁਪਰਵਾਈਜ਼ਰਾਂ ਤੇ 1360 ਆਂਗਨਵਾੜੀ ਵਰਕਰਾਂ ਵਲੋਂ ਹਰ ਘਰ ਤਕ ਪਹੁੰਚ ਕਰਕੇ 'ਮਿਸ਼ਨ ਫ਼ਤਿਹ' ਨੂੰ ਕਾਮਯਾਬ ਕਰਨ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ, ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ, ਜਨਤਕ ਥਾਵਾਂ ਤੇ ਇੱਕ ਦੂਜੇ ਵਿਅਕਤੀ ਤੋਂ 6 ਫੁੱਟ ਦੀ ਦੂਰੀ ਬਣਾਕੇ ਰੱਖਣ ਅਤੇ ਦਿਨ ਦੇ ਕੰਮਕਾਰਾਂ ਦੌਰਾਨ 8 ਤੋਂ 10 ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨ ਲਈ ਪੇ੍ਰਿਤ ਕੀਤਾ ਤਾਂ ਜੋ ਅਸੀਂ ਇਸ ਮਹਾਂਮਾਰੀ 'ਤੇ ਫ਼ਤਿਹ ਪਾ ਸਕੀਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ 0 ਤੋਂ 6 ਸਾਲ ਬੱਚਿਆਂ, ਗਰਭਵਤੀ ਮਾਵਾਂ ਤੇ ਨਰਸਿੰਗ ਮਾਵਾਂ ਨੂੰ ਸੁੱਕੇ ਰਾਸ਼ਨ ਦੀ ਵੰਡ ਕੀਤੀ। ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਵਲੋਂ ਆਪਣੇ ਦੁਆਰਾ ਤਿਆਰ ਕੀਤੇ ਹੋਏ ਮਾਸਕ ਵੀ ਵੰਡੇ ਗਏ ਅਤੇ ਮਾਸਕ ਪਾਉਣ ਲਈ ਪ੍ਰਰੇਰਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਿਸ਼ੋਰੀਆਂ ਨੂੰ ਮਹਾਮਾਰੀ ਦੇ ਸਮੇਂ ਵਿਸ਼ੇਸ਼ ਤੌਰ 'ਤੇ ਸਾਫ਼-ਸਫ਼ਾਈ ਰੱਖਣ ਲਈ ਵੀ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਈ ਕਿ ਘਰੋਂ ਬਾਹਰ ਜਾਣ ਲੱਗਿਆਂ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਜਾਉ। ਬਾਜ਼ਾਰ ਵਿੱਚ ਸ਼ੌਪਿੰਗ ਕਰਦੇ ਸਮੇਂ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਆਪਣੇ ਹੱਥਾਂ ਨੂੰ ਘੱਟੋ-ਘੱਟ 8 ਤੋਂ 10 ਵਾਰ ਜ਼ਰੂਰ 20 ਤੋਂ 30 ਸੈਕਿੰਡ ਤੱਕ ਸਾਬਣ ਨਾਲ ਜਰੂਰ ਧੋਵੋ ਜਾਂ ਸੈਨੇਟਾਈਜ਼ਰ ਦੀ ਵਰਤੋਂ ਕਰੋ । ਜੇਕਰ ਅਸੀਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ ਤਾਂ ਹੀ ਅਸੀਂ ਆਪਣੇ ਆਲੇ-ਦੁਆਲੇ, ਆਪਣੇ ਸ਼ਹਿਰ, ਅਤੇ ਆਪਣੇ ਸਮਾਜ ਨੂੰ ਇਸ ਕਰੋਨਾ ਵਾਇਰਸ ਦੇ ਫੈਲਾਅ ਤੋਂ ਬਚਾ ਸਕਦੇ ਹਾਂ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।