ਗੁਰਜੀਵਨ ਸਿੰਘ ਸਿੱਧੂ, ਨਥਾਣਾ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭੁੱਚੋ ਮੰਡੀ ਹਲਕੇ ਵਿੱਚ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਨਗਰ ਨਥਾਣਾ ਦੀ ਬਾਬਾ ਕਾਲੂ ਨਾਥ ਪਾਰਕ ਵਿਚ ਹਲਕਾ ਇੰਚਾਰਜ਼ ਜਗਸੀਰ ਸਿੰਘ ਦੀ ਅਗਵਾਈ ਵਿਚ ਇਕ ਇਕੱਠ ਕੀਤਾ। ਇਸ ਭਰਵੇਂ ਇਕੱਠ ਵਿੱਚ ਅਮਰਜੀਤ ਸਿੰਘ ਸੰਦੋਹਾਂ ਵਿਧਾਇਕ ਰੋਪੜ, ਮਹਿਲਾ ਵਿੰਗ ਪ੍ਰਧਾਨ ਬਠਿੰਡਾ ਬਲਵਿੰਦਰ ਕੌਰ ਉਚੇਚੇ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਜੀਤ ਸਿੰਘ ਸੰਦੋਹਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰੇਕ ਅੌਰਤ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਬਿਜਲੀ ਸਸਤੀ ਤੇ ਹੋਰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ। ਬਲਵਿੰਦਰ ਕੌਰ ਅਤੇ ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਵਾਲੇ ਹਨ। ਉਨਾਂ੍ਹ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਵਿੱਚ ਨਸ਼ੇ ਦਾ ਧੰਦਾ ਬਹੁਤ ਜਿਆਦਾ ਪ੍ਰਫੁੱਲਤ ਹੋਇਆ ਹੈ, ਜਿਸ ਨਾਲ ਪੰਜਾਬੀ ਦੀ ਨੌਜਵਾਨੀ ਤਬਾਹ ਹੋ ਰਹੀ ਹੈ। ਆਮ ਆਦਮੀ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਨਸ਼ੇ 'ਤੇ ਸਿਕੰਜ਼ਾ ਕਸਿਆ ਜਾਵੇਗਾ ਤੇ ਕੁਝ ਦਿਨਾਂ ਵਿਚ ਹੀ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਇਸ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਉਨਾਂ੍ਹ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਵਿਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਬਿਲਕੁੱਲ ਅਸਮੱਰਥ ਰਹੀ ਹੈ। ਇਸ ਤਰਾਂ੍ਹ ਹੀ ਅਕਾਲੀ ਦਲ ਲਗਤਾਰ ਪੰਜਾਬ ਤੇ ਦਸ ਸਾਲ ਰਾਜ ਕਰਨ ਵਾਲੀ ਪਾਰਟੀ ਨੂੰ ਵੀ ਲੋਕ ਮੂੰਹ ਨਹੀਂ ਲਾਉਣਗੇ। ਇਸ ਮੌਕੇ ਲੋਕ ਸਭਾ ਇਚਾਰਜ਼ ਰਾਕੇਸ਼ ਪੁਰੀ, ਗੁਰਜੰਟ ਸਿੰਘ ਸਿਵੀਆਂ, ਐਸਸੀ ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਲਹਿਰਾ, ਕਿਸਾਨ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਲਹਿਰਾ, ਅਮਰਜੀਤ ਸਿੰਘ ਰਾਜ਼ਨ ਯੂਥ ਵਿੰਗ ਪ੍ਰਧਾਨ, ਬਲਾਕ ਪ੍ਰਧਾਨ ਜਗਜੀਤ ਸਿੰਘ ਨਥਾਣਾ, ਜੋਗਿੰਦਰ ਸਿੰਘ ਨਥਾਣਾ, ਲਖਵੀਰ ਸਿੰਘ, ਰਾਜਪਾਲ ਸਿੰਘ, ਮੇਲੂ ਸਿੰਘ ਨੇ ਵੀ ਸੰਬੋਧਨ ਕੀਤਾ।