ਆਪ’ ਨੇ ਯੋਗ ਤੇ ਤਜਰਬੇਕਾਰ ਵਿਅਕਤੀ ਨੂੰ ਦਿੱਤਾ ਮੌਕਾ, ਹਾਈਕਮਾਂਡ ਦਾ ਧੰਨਵਾਦ : ਲੱਖਪ੍ਰੀਤ ਬਰਾੜ ਆਪ’ ਨੇ ਯੋਗ ਅਤੇ ਤਜਰਬੇਕਾਰ ਵਿਅਕਤੀ ਨੂੰ ਦਿੱਤਾ ਮੌਕਾ, ਹਾਈਕਮਾਂਡ ਦਾ ਧੰਨਵਾਦ: ਲੱਖਪ੍ਰੀਤ ਬਰਾੜ
Publish Date: Sat, 14 Nov 2026 04:33 PM (IST)
Updated Date: Sat, 14 Nov 2026 04:36 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਪ੍ਰੀਤ ਸਿੰਘ ਬਰਾੜ ਨੇ ਗੋਪਾਲ ਸਿੰਘ ਕੋਟਫੱਤਾ ਨੂੰ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਮਿਹਨਤੀ, ਪੜ੍ਹੇ-ਲਿਖੇ ਅਤੇ ਤਜਰਬੇਕਾਰ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਪਾਲ ਸਿੰਘ ਕੋਟਫੱਤਾ ਦਾ ਜੀਵਨ ਸੰਘਰਸ਼ ਅਤੇ ਮਿਹਨਤ ਦੀ ਮਿਸਾਲ ਹੈ। ਉਨ੍ਹਾਂ ਨੇ ਆਪਣੀ ਮਿਹਨਤ ਦੇ ਬਲਬੂਤੇ ਉੱਚਾ ਮੁਕਾਮ ਹਾਸਲ ਕੀਤਾ ਅਤੇ ਪ੍ਰਸ਼ਾਸਨਿਕ ਸੇਵਾ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰੀ ਕੰਮਕਾਜ ਨੂੰ ਨੇੜਿਓਂ ਸਮਝਣ ਦਾ ਤਜਰਬਾ ਹਾਸਲ ਕੀਤਾ। ਇਹ ਤਜਰਬਾ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਅਤੇ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਕਾਫ਼ੀ ਸਹਾਈ ਹੋਵੇਗਾ। ਲੱਖਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸਮੇਤ ਸਮੁੱਚੀ ਹਾਈਕਮਾਂਡ ਨੇ ਗੋਪਾਲ ਸਿੰਘ ਕੋਟਫੱਤਾ ਦੀ ਯੋਗਤਾ ਅਤੇ ਤਜਰਬੇ ਨੂੰ ਦੇਖਦਿਆਂ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ। ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਨੂੰ ਅਜਿਹੇ ਨੁਮਾਇੰਦੇ ਦੀ ਲੋੜ ਹੈ ਜੋ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝੇ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਏ। ਗੋਪਾਲ ਸਿੰਘ ਕੋਟਫੱਤਾ ਦੀ ਸੋਚ ਤੇ ਤਜਰਬਾ ਹਲਕੇ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ। ਅਖੀਰ ਵਿੱਚ ਲੱਖਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਬਣਾਉਣਾ ਪਾਰਟੀ ਦਾ ਇੱਕ ਸਲਾਹੁਣਯੋਗ ਫ਼ੈਸਲਾ ਹੈ ਤੇ ਉਨ੍ਹਾਂ ਦੀ ਉਮੀਦਵਾਰੀ ਨਾਲ ਬਠਿੰਡਾ ਦਿਹਾਤੀ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੋੌਕੇ ਜਗਰਾਜ ਸਿੰਘ ਪੰਚ, ਨੰਦ ਸਿੰਘ ਪੰਚ, ਰਾਮ ਸਿੰਘ ਪੰਚ, ਹਰਪਾਲ ਕੋਰ ਪੰਚ, ਬੇਅੰਤ ਕੋਰ ਪੰਚ ਅਤੇ ਸਿਮਰਜੀਤ ਕੋਰ ਪੰਚ ਨੇ ਵੀ ਮਿਲ ਕੇ ਵਧਾਈ ਦਿੱਤੀ।