ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ : ਖੁੱਡੀਆਂ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ-ਖੁੱਡੀਆਂ
Publish Date: Wed, 07 Oct 2026 04:51 PM (IST)
Updated Date: Wed, 07 Oct 2026 04:53 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਅਤੇ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਸਦਕਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਪ ਆਗੂ ਬੂਟਾ ਸਿੰਘ ਜਲਾਲ ਦੇ ਗ੍ਰਹਿ ਵਿਖੇ ਪ੍ਰਗਟ ਕੀਤੇ। ਇਸ ਪਹਿਲਾ ਆਪ ਆਗੂ ਬੂਟਾ ਸਿੰਘ ਜਲਾਲ ਅਤੇ ਆਪ ਵਰਕਰਾਂ ਨੇ ਗੁਰਮੀਤ ਸਿੰਘ ਖੁੱਡੀਆਂ ਦਾ ਪਿੰਡ ਜਲਾਲ ਪਹੁੰਚਣ ਤੇ ਭਰਵਾ ਸਵਾਗਤ ਕੀਤਾ। ਇਸ ਸਮੇਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਹਲਕਾ ਰਾਮਪੁਰਾ ਫੂਲ ਵਿਚ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ ਵਿਚਾਰ ਕਰਦੇ ਕਿਹਾ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲੋੜਵੰਦ ਪਰਿਵਾਰਾਂ ਲਈ ਸਹਾਰਾ ਬਣ ਰਹੀ ਹੈ, ਜਦਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪਣਗੇ। ਪੰਜਾਬ ਵਿੱਚ ਦੂਜੀ ਵਾਰ ਵੀ ‘ਆਪ’ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਲੋਕ ਮੁੜ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਆਪ ਆਗੂ ਅਤੇ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਛਿੰਦਰਪਾਲ ਸਿੰਘ ਸਰਪੰਚ, ਗੁਰਮੀਤ ਸਿੰਘ ਮੈਂਬਰ ਬਲਾਕ ਪ੍ਰਧਾਨ, ਸੋਹਣ ਸਿੰਘ ਮੈਂਬਰ, ਜਸਬੀਰ ਸਿੰਘ ਮੈਂਬਰ, ਸੁਰਜੀਤ ਸਿੰਘ ਮੈਂਬਰ, ਮਹਿੰਦਰ ਸਿੰਘ ਨੰਬਰਦਾਰ, ਮੰਗਤ ਦੀਨ ਮੈਂਬਰ, ਜਸਕਰਨ ਸਿੰਘ ਮੈਂਬਰ, ਗੁਰਜੀਤ ਸਿੰਘ ਪ੍ਰਧਾਨ, ਜਗਜੀਤ ਸਿੰਘ, ਲਖਵੀਰ ਸਿੰਘ, ਗੋਰਾ ਸਿੰਘ ਮੈਂਬਰ, ਸ਼ਨੀ ਮੈਂਬਰ, ਗੁਰਪ੍ਰੀਤ ਸਿੰਘ, ਸੁਖਦੀਪ ਮਿੱਤਲ, ਬਹਾਲ ਸਿੰਘ, ਸਿਕੰਦਰ ਸਿੰਘ, ਜਗਤਾਰ ਸਿੰਘ ਖੋਸਾ, ਟੈਨੀ ਸ਼ਰਮਾ, ਰਜਿੰਦਰ ਰਿੰਕੂ, ਜੋਗਿੰਦਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।