ਚੱਕ ਫਤਿਹ ਸਿੰਘ ਵਾਲਾ ਵਿਖੇ ਆਪ ਦੇ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਲੋਕਾਂ ਨੂੰ ਮਿਲੇ
ਚੱਕ ਫਤਿਹ ਸਿੰਘ ਵਾਲਾ ਵਿਖੇ ਆਪ ਦੇ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਲੋਕਾਂ ਨੂੰ ਮਿਲੇ
Publish Date: Sun, 04 Oct 2026 06:07 PM (IST)
Updated Date: Sun, 04 Oct 2026 06:08 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਬ੍ਰਹਮ ਗਿਆਨੀ ਮਾਈ ਦੇਸਾਂ ਵਿਖੇ ਹਾਜ਼ਰੀ ਲਵਾਈ ਗਈ। ਇਸ ਮੌਕੇ ਐਡਵੋਕੇਟ ਲੇਖਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਜੀ ਨਾਲ ਧਾਰਮਿਕ ਅਤੇ ਸਮਾਜਿਕ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਉਪਰੰਤ ਐਡਵੋਕੇਟ ਲੇਖਪ੍ਰੀਤ ਸਿੰਘ ਵੱਲੋਂ ਪਿੰਡ ਦੇ ਮੋਹਤਬਰਾਂ, ਪਤਵੰਤੇ ਸੱਜਣਾਂ ਤੇ ਸੰਗਤ ਨਾਲ ਬੈਠਕ ਕਰਕੇ ਮਿਲਣੀ ਕੀਤੀ ਗਈ ਅਤੇ ਪਿੰਡ ਦੇ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਭਾਈ ਜਗਸੀਰ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਐਡਵੋਕੇਟ ਬਿਕਰਮ ਸਿੰਘ ਦੇ ਘਰ ਡਾ. ਹਾਕਮ ਸਿੰਘ, ਸ. ਪੋਹਲਾ ਸਿੰਘ, ਸ. ਰਾਮ ਪ੍ਰਤਾਪ ਸਿੰਘ, ਕੈਪਟਨ ਬਲਦੇਵ ਸਿੰਘ, ਕੈਪਟਨ ਗੁਰਦਿੱਤ ਸਿੰਘ, ਗੁਰਮੇਲ ਸਿੰਘ ਸਿੱਧੂ, ਜੀਤਾ ਸਿੰਘ, ਗੁਰਜੰਟ ਸਿੰਘ ਸਰਪੰਚ ਪਿੰਡ ਚੱਕ ਰਾਮ ਸਿੰਘ ਵਾਲਾ, ਸਤਪਾਲ ਸਿੰਘ ਅਤੇ ਮੇਜਰ ਸਿੰਘ ਖ਼ਾਲਸਾ ਸਮੇਤ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਸਮੁੱਚੀ ਸੰਗਤ ਹਾਜ਼ਰ ਸੀ।