v> ਮਨਪ੍ਰੀਤ ਸਿੰਘ ਗਿੱਲ, ਰਾਮਪੁਰਾ ਫੂਲ : ਹੁਣੇ ਹੀ ਬਠਿੰਡਾ-ਚੰਡੀਗਡ਼੍ਹ ਰੋਡ 'ਤੇ ਰਾਮਪੁਰਾ ਵਿਖੇ ਹੋਏ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ। ਪਤੀ-ਪਤਨੀ ਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ ਤੇ ਇਸ ਬਰਾਂਟੇ ਟਰਾਲੇ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Posted By: Seema Anand