ਝੋਟਾ ਦੀ ਸੋਚ ਅਨੁਸਾਰ ਪੰਜਾਬ ’ਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੋਵੇਗੀ ਪਹਿਲ : ਮਾਨ ਝੋਟਾ ਦੀ ਸੋਚ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੋਵੇਗੀ ਪਹਿਲ: ਅਵਤਾਰ ਸਿੰਘ ਮਾਨ
Publish Date: Fri, 23 Oct 2026 05:32 PM (IST)
Updated Date: Sat, 24 Oct 2026 04:01 AM (IST)
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੇ ਹੋ ਰਹੇ ਨੇ ਕਤਲ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਮਾਨ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਪੁਲਿਸ, ਨਸ਼ਾ ਮਾਫ਼ੀਆ ਤੇ ਸਿਆਸੀ ਗੱਠਜੋੜ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕੀਤੀ ਸੀ ਤੇ ਉਸ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਮਾਨ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਝੋਟਾ ਦਾ ਕਤਲ ਨਸ਼ਿਆਂ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਦਾ ਹਿੱਸਾ ਸੀ ਅਤੇ ਇਸ ਪਿੱਛੇ ਪੁਲਿਸ, ਨਸ਼ਾ ਮਾਫ਼ੀਆ ਤੇ ਸਿਆਸੀ ਗੱਠਜੋੜ ਦੀ ਭੂਮਿਕਾ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਆਪਣੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣ ਲਈ ਕਦਮ ਚੁੱਕੇ ਅਤੇ ਇਸ ਗੰਭੀਰ ਸਮਾਜਿਕ ਸਮੱਸਿਆ ਵਿਰੁੱਧ ਆਵਾਜ਼ ਉਠਾਈ। ਭਾਵੇਂ ਅੱਜ ਉਹ ਸਾਡੇ ਵਿਚਕਾਰ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਲੜਾਈ ਨੂੰ ਅੱਗੇ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਬਾਕਸ ਕਾਂਗਰਸ ਸਰਕਾਰ ਬਣਨ ’ਤੇ ਨਸ਼ਿਆਂ ਦਾ ਖਾਤਮਾ ਹੋਵੇਗੀ ਪਹਿਲ ਅਵਤਾਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦਾ ਖਾਤਮਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਅੱਗੇ ਵਧਾਉਣ ਲਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਪਵੇਗਾ। ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ ਅਤੇ ਆਪ ਸਰਕਾਰ ਨੂੰ ਚਲਦਾ ਕਰਨਾ ਜਰੂਰੀ ਹੈ।