v> ਗੁਰਤੇਜ ਸਿੰਘ, ਬਠਿੰਡਾ : ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅੱਠ ਹਫ਼ਤਿਆਂ ਦੀ ਪੈਰੋਲ ਤੇ ਰਿਹਾਅ ਹੋਣ ਬਾਅਦ ਫਰਾਰ ਹੋਇਆ ਕਥਿਤ ਦੋਸ਼ੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਸੀ।

ਜਾਣਕਾਰੀ ਅਨੁਸਾਰ ਕੈਦੀ ਵਿਨਾਸ਼ ਕੁਮਾਰ ਪੁੱਤਰ ਕਰਮਚੰਦ ਵਾਸੀ ਆਵਾ ਬਸਤੀ ਬਠਿੰਡਾ ਜੇਲ੍ਹ ਵਿੱਚ ਪੰਜ ਸਾਲ ਦੀ ਸਜ਼ਾ ਕੱਟ ਰਿਹਾ ਹੈ ਇਸ ਦੌਰਾਨ ਉਸ ਨੇ ਪੈਰੋਲ ਲਈ ਅਰਜ਼ੀ ਦਿੱਤੀ ਸੀ ਜਿਸ ਦੇ ਆਧਾਰ ਤੇ ਉਸ ਨੂੰ ਅੱਠ ਹਫ਼ਤਿਆਂ ਦੀ ਪੈਰੋਲ ਮਨਜ਼ੂਰ ਕੀਤੀ ਗਈ ਸੀ। ਜਦੋਂ ਅੱਠ ਹਫ਼ਤਿਆਂ ਦੀ ਪੈਰੋਲ ਪੂਰੀ ਹੋਣ ਤੋਂ ਬਾਅਦ ਵੀ ਕਥਿਤ ਦੋਸ਼ੀ ਜੇਲ੍ਹ ਵਿਚ ਹਾਜ਼ਰ ਨਹੀਂ ਹੋਇਆ ਤਾਂ ਜੇਲ੍ਹ ਅਧਿਕਾਰੀਆਂ ਨੇ ਇਸਦੀ ਸ਼ਿਕਾਇਤ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ। ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀ ਵਿਨਾਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Posted By: Seema Anand