ਗੁਰੂ ਕਾਸ਼ੀ ਸਕੂਲ ’ਚ ਐਡੀਸ਼ਨਲ ਸਿਵਲ ਜੱਜ ਨੇ ਬੱਚਿਆਂ ਨੂੰ ਜਾਗਰੂਕ ਕੀਤਾ ਗੁਰੂ ਕਾਸ਼ੀ ਸਕੂਲ ’ਚ ਐਡੀਸ਼ਨਲ ਸਿਵਲ ਜੱਜ ਨੇ ਬੱਚਿਆਂ ਨੂੰ ਜਾਗਰੂਕ ਕੀਤਾ
Publish Date: Thu, 29 Oct 2026 04:15 PM (IST)
Updated Date: Thu, 29 Oct 2026 04:16 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫਤਰ ਬਠਿੰਡਾ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਰੱਖਿਅਤ ਬਚਪਨ ਅਭਿਆਨ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੈਡਮ ਗੀਤਾ ਰਾਣੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨਲ ਫੂਲ ਤੇ ਮੈਡਮ ਪੁਸ਼ਪਾ ਦੇਵੀ ਪੈਨਲ ਐਡਵੋਕੇਟ ਨੇ ਸ਼ਮੂਲੀਅਤ ਕੀਤੀ। ਮੈਡਮ ਗੀਤਾ ਰਾਣੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨਾਲ ਮੇਰਾ ਬਚਪਨ ਮੇਰਾ ਅਧਿਕਾਰ, ਕਾਨੂੰਨ ਜਾਨੋ ਬਚਪਨ ਬਚਾਓ, ਸੁਰੱਖਿਆ ਬਚਪਨ, ਅਤੇ ਬੋਲੋ, ਦੱਸੋ, ਬਚਾਓ ਆਦਿ ਵਿਸ਼ਿਆਂ ਸਬੰਧੀ ਵਿਸਥਾਰ ਪੂਰਵਕ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੇ ਸ਼ੁਰੂਆਤ ਵਿਚ ਸਕੂਲ ਦੇ ਅਧਿਕਾਰੀਆਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ। ਸਮਾਪਤੀ ਉਪਰੰਚ ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਮੈਡਮ ਗੀਤਾ ਰਾਣੀ, ਮੈਡਮ ਪੁਸ਼ਪਾ ਦੇਵੀ ਤੇ ਉਨ੍ਹਾਂ ਨਾਲ ਆਏ ਹੋਏ ਸਮੁੱਚੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਆਪਣੇ ਸੁਨੇਹੇ ਵਿਚ ਕਾਨੂੰਨੀ ਸੇਵਾ ਅਥਾਰਟੀ ਦੇ ਇਸ ਵਿਸ਼ੇਸ਼ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਲਈ ਇਸ ਤਰ੍ਹਾਂ ਦੇ ਸੈਮੀਨਾਰ ਬਹੁਤ ਹੀ ਲਾਹੇਵੰਦ ਸਾਬਤ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਤੋਂ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ, ਆਪਣੇ ਕਰਤੱਵ ਤੇ ਹੱਕਾਂ ਦੀ ਜਾਣਕਾਰੀ ਦੇ ਨਾਲ ਨਾਲ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਦਾ ਮੌਕਾ ਮਿਲਦਾ ਹੈ।