ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਮੌੜ ਮੰਡੀ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ
Publish Date: Sat, 03 Oct 2026 04:43 PM (IST)
Updated Date: Sun, 04 Oct 2026 04:02 AM (IST)
ਹਲਕੇ ਦੇ ਸਰਵਪੱਖੀ ਵਿਕਾਸ ਦਾ ਦਿੱਤਾ ਭਰੋਸਾ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਤੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਅੱਜ ਰਾਮਪੁਰਾ ਕੈਂਚੀਆਂ ਨੇੜੇ ਆਮ ਆਦਮੀ ਪਾਰਟੀ ਦੇ ਨਵੇਂ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਸ਼ੁਭ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਇਸ ਸਮਾਗਮ ਵਿੱਚ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦਫ਼ਤਰ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਦਫਤਰ ਦੇ ਉਦਘਾਟਨ ਮੌਕੇ ਭਾਰੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਲੋਕ ਹਿਤੈਸ਼ੀ ਨੀਤੀਆਂ ਤੋਂ ਖੁਸ਼ ਹੋ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਦੁਬਾਰਾ ਤੋਂ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਮੌੜ ਹਲਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਨਸ਼ਿਆਂ ਦੀ ਰੋਕਥਾਮ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਹਲਕਾ ਵਾਸੀਆਂ ਨੂੰ ਨਵੇਂ ਦਫ਼ਤਰ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਮੌੜ ਮੰਡੀ ਦੀ ਤਰੱਕੀ ਅਤੇ ਬਿਹਤਰੀ ਲਈ ਪਾਰਟੀ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਇਸ ਪ੍ਰੋਗਰਾਮ ਦੌਰਾਨ ਹਲਕਾ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ, ਨਛੱਤਰ ਸਿੰਘ ਮਾਨਸ਼ਾਹੀਆ, ਹਲਕਾ ਕੋਆਰਡੀਨੇਟਰ ਹਰਵਿੰਦਰ ਸੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ , ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਰੋਹਿਤ ਕੁਮਾਰ ਜਿੰਦਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਦੀਪਾ, ਕੌਂਸਲਰ ਸਿਕੰਦਰ ਸਿੰਘ, ਕੌਂਸਲਰ ਨਵਦੀਪ , ਰਤਨਦੀਪ ਸਿੰਘ, ਬਲਾਕ ਪ੍ਰਧਾਨ ਗੁਰਸੇਵਕ ਸਿੰਘ, ਇਕਬਾਲ ਸਿੰਘ ਪਿੱਥੋ, ਅਮਰਜੀਤ ਸਿੰਘ, ਮਲਕੀਤ ਸਿੰਘ, ਸੁਖਪ੍ਰੀਤ ਗਹਿਰੀ, ਗੁਰਮੇਲ ਸਿੰਘ ਤੇ ਬਾਰ ਐਸੋਸੀਏਸ਼ਨ ਦੇ ਵਕੀਲ ਬਰਿੰਦਰ ਸ਼ਰਮਾ ਅਤੇ ਹੋਰ ਵਕੀਲਾਂ ਅਤੇ ਪਾਰਟੀ ਵਰਕਰਾਂ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ।