45 ਸਾਲਾਂ ਬਾਅਦ ਧੋਬੀਆਣਾ ਬਸਤੀ ਦੀ ਸੀਵਰੇਜ ਸਮੱਸਿਆ ਦਾ ਹੋਵੇਗਾ ਹੱਲ, 2 ਕਰੋੜ ਰਨਾਲ ਵਿਛਾਈ ਜਾ ਰਹੀ ਨਵੀਂ ਸੀਵਰੇਜ ਪਾਈਪਲਾਈਨ 45 ਸਾਲਾਂ ਬਾਅਦ ਧੋਬੀਆਣਾ ਬਸਤੀ ਦੀ ਸੀਵਰੇਜ ਸਮੱਸਿਆ ਦਾ ਹੋਵੇਗਾ ਹੱਲ, 2 ਕਰੋੜ ਰਨਾਲ ਵਿਛਾਈ ਜਾ ਰਹੀ ਨਵੀਂ ਸੀਵਰੇਜ ਪਾਈਪਲਾਈਨ
Publish Date: Thu, 26 Nov 2026 04:38 PM (IST)
Updated Date: Thu, 26 Nov 2026 04:40 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ਼ਹਿਰ ਦੀ ਧੋਬੀਆਣਾ ਬਸਤੀ ਵਿਚ ਕਰੀਬ 45 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਅਹਿਮ ਵਿਕਾਸ ਕਾਰਜ ਦਾ ਸ਼ੁਭ ਆਰੰਭ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਯਤਨਾਂ ਸਦਕਾ ਕਰਵਾਇਆ। ਇਸ ਦੌਰਾਨ ਵਾਰਡ ਨੰਬਰ 15 ਦੀ ਕੌਂਸਲਰ ਰਾਮਪਰੀ ਅਤੇ ਉਨ੍ਹਾਂ ਦੇ ਪਤੀ ਅਸੇਸਰ ਪਾਸਵਾਨ, ਵਾਰਡ ਨੰਬਰ 13 ਦੀ ਕੌਂਸਲਰ ਮੀਨਾ ਗੁਪਤਾ ਅਤੇ ਉਨ੍ਹਾਂ ਦੇ ਪਤੀ ਆਨੰਦ ਗੁਪਤਾ, ਵਾਰਡ ਨੰਬਰ 12 ਦੇ ਕੌਂਸਲਰ ਗੁਰਸੇਵਕ ਸਿੰਘ ਗੋਗਾ, ਵਾਰਡ ਨੰਬਰ 18 ਦੇ ਇੰਚਾਰਜ ਬਲਜੀਤ ਸਿੰਘ ਭੁੱਲਰ, ਬਲਾਕ ਪ੍ਰਧਾਨ ਗੋਬਿੰਦਰ ਸਿੰਘ, ਦੀਪਾਲੀ ਸਿੰਗਲਾ, ਮਲਕੀਤ ਕੌਰ, ਲਖਵਿੰਦਰ ਕੌਰ, ਮਨਿੰਦਰ ਸਿੰਘ ਮਾਹੀਓ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਧੋਬੀਆਣਾ ਬਸਤੀ ਦੇ ਵਸਨੀਕਾਂ ਦੀ ਸੀਵਰੇਜ ਸਬੰਧੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਸੀ। ਇਲਾਕੇ ਦੇ ਲੋਕਾਂ ਨੂੰ ਇਸ ਸਮੱਸਿਆ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪਲਾਈਨ ਵਿਛਾਏ ਜਾਣ ਨਾਲ ਇਸ ਸਮੱਸਿਆ ਦੇ ਸਥਾਈ ਹੱਲ ਵੱਲ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪ੍ਰਮੁੱਖ ਇਲਾਕਿਆਂ ਦਾ ਵਿਕਾਸ ਕਰਨਾ ਹੀ ਨਹੀਂ, ਸਗੋਂ ਹਰੇਕ ਵਾਰਡ, ਗਲੀ ਤੇ ਬਸਤੀ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿਚ ਸਾਲਾਂ ਤੋਂ ਸੀਵਰੇਜ, ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਹੈ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਵਿਕਾਸ ਕਾਰਜਾਂ ਨਾਲ ਜੋੜਿਆ ਜਾ ਰਿਹਾ ਹੈ। ਧੋਬੀਆਣਾ ਬਸਤੀ ਵਿਚ ਸੀਵਰੇਜ ਪਾਈਪਲਾਈਨ ਦਾ ਕੰਮ ਸ਼ੁਰੂ ਹੋਣਾ ਇਸੇ ਲੋਕ-ਹਿੱਤ ਵਾਲੀ ਸੋਚ ਦਾ ਨਤੀਜਾ ਹੈ। ਕਰੀਬ 45 ਸਾਲਾਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਦੀ ਦਿਸ਼ਾ ਵਿੱਚ ਕੰਮ ਸ਼ੁਰੂ ਕਰਵਾਉਣ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ।