- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ।
ਮੌੜ ਹਲਕੇ ਦੇ ਪਿੰਡ ਮੰਡੀ ਕਲਾਂ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਇਸ ਲਈ ਨਿਵਾਇਆ ਕਿਉਂਕਿ ਇਹ ਹਰ ਸਿੱਖ ਅਤੇ ਪੰਜਾਬੀ ਲਈ ਸਰਵਉੱਚ ਅਸਥਾਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਅਨਸਰ ਇਸ ਪਵਿੱਤਰ ਸੰਸਥਾ ਦੀ ਵਰਤੋਂ ਆਪਣੇ ਨਿੱਜੀ ਅਤੇ ਸਿਆਸੀ ਮਕਸਦਾਂ ਲਈ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਐਸਜੀਪੀਸੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ ਕਿਉਂਕਿ ਚੋਣਾਂ ਹੋਏ 14 ਸਾਲ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਲੋਕਤੰਤਰੀ ਢੰਗ ਨਾਲ ਚਲਾਉਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਜ਼ਮੀਨ, ਰੇਤ, ਟਰਾਂਸਪੋਰਟ ਅਤੇ ‘ਚਿੱਟੇ’ ਦੇ ਮਾਫੀਆ ਨੂੰ ਪੁਸ਼ਤਪਨਾਹੀ ਦੇ ਕੇ ਪੰਜਾਬ ਨੂੰ ਬਰਬਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਕਰਤੂਤਾਂ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਿਆਂਦਾ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026’ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਜ਼ਬੂਤ ਕਾਨੂੰਨੀ ਢਾਂਚਾ ਮੁਹੱਈਆ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।