ਪਿੰਡ ਜੱਜਲ ’ਚ ਅਕਾਲੀ ਦਲ ਵੱਲੋਂ ਡੋਰ-ਟੂ-ਡੋਰ ਮੁਹਿੰਮ ਪਿੰਡ ਜੱਜਲ ਵਿਖੇ ਅਕਾਲੀ ਦਲ ਵੱਲੋਂ ਡੋਰ-ਟੂ-ਡੋਰ ਮੁਹਿੰਮ
Publish Date: Fri, 09 Oct 2026 07:58 PM (IST)
Updated Date: Sat, 10 Oct 2026 04:05 AM (IST)
* ਵੋਟਰਾਂ ਨਾਲ ਸਿੱਧਾ ਰਾਬਤਾ ਕਰ ਕੇ ਸੁਣੀਆਂ ਮੁਸ਼ਕਲਾਂ, 2027 ਦੀਆਂ ਚੋਣਾਂ ਲਈ ਲਏ ਸੁਝਾਅ ਫੋਟੋ : 18 ਕੈਪਸ਼ਨ : ਪਿੰਡ ਜੱਜਲ ਵਿਖੇ ਸ੍ਰ. ਰਵੀਪ੍ਰੀਤ ਸਿੰਘ ਸਿੱਧੂ ਵਰਕਰਾਂ ਦੇ ਕਾਫਲੇ ਨਾਲ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਦੇ ਸੁਝਾਅ ਅਤੇ ਮੁਸ਼ਕਿਲਾਂ ਸੁਣਦੇ ਹੋਏ। ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਚਲਾਈ ਜਾ ਰਹੀ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ ਜੱਜਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਉਮੀਦਵਾਰ ਸ੍ਰ. ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਵਰਕਰਾਂ ਦੇ ਵੱਡੇ ਕਾਫਲੇ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੇ ਪਹਿਲ ਦੇ ਆਧਾਰ ’ਤੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਤੋਂ ਫਾਰਮ ਭਰਵਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਅਤੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਸੁਝਾਅ ਵੀ ਲਏ ਗਏ। ਇਸ ਦੇ ਨਾਲ ਹੀ ਲੋਕਾਂ ਤੋਂ ਇਹ ਵੀ ਪੁੱਛਿਆ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਨਾਲ ਕਿਹੜੇ ਤਿੰਨ ਮੁੱਖ ਵਾਅਦੇ ਕਰਨੇ ਚਾਹੀਦੇ ਹਨ। ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਮਿਲ ਰਹੀ ਇਹ ਰਾਏ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਪਾਰਟੀ ਵਰਕਰ ਅਤੇ ਆਗੂ ਬਬਲੂ ਸੰਧੂ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਪ੍ਰਧਾਨ ਤਲਵੰਡੀ ਸਾਬੋ, ਮਨਜੀਤ ਸਿੰਘ ਭਾਗੀਵਾਂਦਰ, ਨਿੱਜੀ ਸਹਾਇਕ ਹਰਤਾੜਲ ਸਿੰਘ ਸੁੱਖੀ, ਜਿੰਮੀ ਕੋਰੇਆਣਾ, ਗੁਲਜ਼ਾਰ ਸਿੰਘ ਪੱਪੂ ਮਲਕਾਣਾ, ਜਸਵੀਰ ਸਿੰਘ ਪਥਰਾਲਾ, ਜਸ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਕੌਰ, ਹਲਕਾ ਯੂਥ ਪ੍ਰਧਾਨ ਚਰਨਾ ਭਾਗੀਵਾਂਦਰ, ਸਰਕਲ ਬੀ/ਸੀ ਪ੍ਰਧਾਨ ਹਰਵਿੰਦਰ ਸਿੰਘ ਕਾਕਾ, ਅਵਤਾਰ ਸਿੰਘ ਗਿਆਨਾ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ, ਯੂਥ ਸਰਕਲ ਪ੍ਰਧਾਨ ਏਮਕ ਸਿੰਘ ਫੁਲੋਖਾਰੀ, ਹਰਚਰਨ ਸਿੰਘ ਸਾਬਕਾ ਸਰਪੰਚ ਮਲਕਾਣਾ, ਪਿੰਡ ਜੱਜਲ ਦੇ ਸੁੱਖਾ, ਭੋਲਾ ਸਿੰਘ, ਮੱਖਣ, ਜੱਗਾ, ਚਮਕੌਰ ਸਿੰਘ ਮਾਨ, ਤਰਲੋਚਨ ਸਿੰਘ ਜੱ, ਬਿੰਦਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਭਿੰਦਾ, ਜਥੇਦਾਰ ਕਰਨੈਲ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਕੌਰ, ਜਗਰੂਪ ਸਿੰਘ ਮੈਂਬਰ, ਗੁਰਮੇਲ ਸਿੰਘ, ਕਾਕਾ ਸਿੰਘ ਅਤੇ ਬਲਵਿੰਦਰ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਆਗੂ ਤੇ ਬੀਬੀਆਂ ਹਾਜ਼ਰ ਸਨ।