ਅਕਾਲੀ ਦਲ ਦਾ ਵਫਦ ਕੈਨੇਡਾ ਐੱਮਪੀਜ਼ ਨੂੰ ਮਿਲਿਆ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸਬੰਧੀ ਅਕਾਲੀ ਦਲ ਦਾ ਵਫਦ ਕੈਨੇਡਾ ਮੈਂਬਰ ਪਾਰਲੀਮੈਂਟਾਂ ਨੂੰ ਮਿਲਿਆ
Publish Date: Wed, 09 Sep 2026 06:16 PM (IST)
Updated Date: Thu, 10 Sep 2026 04:02 AM (IST)
ਫੋਟੋ : 3 ਕੈਪਸ਼ਨ: ਕੈਨੇਡਾ ਵਿਖੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦੇ ਮੈਂਬਰ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਫੁੰਮਣ ਸਿੰਘ ਭਗਤਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਮੈਂਬਰੀ ਵਫ਼ਦ ਨੇ ਕੈਨੇਡਾ ਦੇ ਸੰਸਦ ਮੈਂਬਰ ਅਮਨਦੀਪ ਸਿੰਘ ਗਿੱਲ, ਦਲਵਿੰਦਰ ਗਿੱਲ ਤੇ ਜਸ਼ਰਾਜ ਹਲਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਵੱਲੋਂ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ, ਖ਼ਾਸ ਕਰਕੇ ਪੰਜਾਬ ਤੋਂ ਕੈਨੇਡਾ ਵਿਚ ਸਟੱਡੀ ਵੀਜ਼ੇ ’ਤੇ ਗਏ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਫ਼ਦ ਨੇ ਕੈਨੇਡਾ ਸਰਕਾਰ ਤੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਤੋਂ ਸਟੱਡੀ ਵੀਜ਼ੇ ’ਤੇ ਆਏ ਵਿਦਿਆਰਥੀਆਂ ਦੇ ਮਸਲਿਆਂ ਸਬੰਧੀ ਜਲਦ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਇਮੀਗ੍ਰੇਸ਼ਨ ਮੰਤਰੀ ਨਾਲ ਮੁਲਾਕਾਤ ਕਰਕੇ ਵਿਦਿਆਰਥੀਆਂ ਦਾ ਪੱਖ ਸਰਕਾਰ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਗੁਰਲਾਲ ਸਿੰਘ ਸਲਾਬਤਪੁਰਾ, ਡਾ. ਜਸਵਿੰਦਰ ਸਿੰਘ, ਬਿੱਟੂ ਸਿੱਧੂ ਜਗਰਾਉਂ, ਜੱਗਾ ਸਿੰਘ ਰਾਊਕੇ, ਕੁਲਦੀਪ ਸਿੰਘ ਦੌਲਤਪੁਰਾ, ਅਵਤਾਰ ਸਿੰਘ ਡੱਲਾ, ਗੁਰਜੀਤ ਸਿੰਘ ਸਿੱਧੂ, ਕਰਤਾਰ ਸਿੰਘ ਸੱਦਾ ਸਿੰਘ ਵਾਲਾ, ਸੁਰਜੀਤ ਸਿੰਘ, ਰਾਮ ਸਿੰਘ ਸਰਪੰਚ ਸੱਦਾ ਸਿੰਘ ਵਾਲਾ, ਕੌਰ ਸਿੰਘ ਬਰਾੜ ਸਮੇਤ ਹੋਰ ਆਗੂ ਹਾਜ਼ਰ ਸਨ।