ਜਸਵਿੰਦਰ ਜੌੜਕੀਆਂ, ਸਰਦੂਲਗੜ੍ਹ : ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਜ਼ੇਰੇ ਇਲਾਜ ਪਿੰਡ ਖੈਰਾ ਖੁਰਦ ਦੇ ਕਾਲੂ ਰਾਮ ਨੇ ਸ਼ਰਾਬ ਠੇਕੇਦਾਰਾਂ ਤੇ ਗੰਭੀਰ ਦੋਸ਼ ਲਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਕਾਲੂ ਰਾਮ ਵਾਸੀ ਖੈਰਾ ਖੁਰਦ ਨੇ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਦੇ ਕਰੇਂਦੇ ਉਨ੍ਹਾਂ ਦੇ ਘਰ ਵਿਖੇ ਜਾ ਕੇ ਉਸਦੀ ਘਰਵਾਲੀ ਨਾਲ ਬਦਸਲੂਕੀ ਕੀਤੀ ਗਈ ਅਤੇ ਗਾਲੀ ਗਲੋਚ ਕੀਤਾ ਗਿਆ। ਜਿਸ ਦੀ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਥਾਣਾ ਸਰਦੂਲਗੜ੍ਹ ਵਿਖੇ ਦਿੱਤੀ ਗਈ, ਪਰ ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਹੀ ਠੇਕੇਦਾਰ ਦੇ ਕਹਿਣ ਤੇ ਕੱੁਝ ਵਿਅਕਤੀ ਰਾਤ ਨੂੰ 8 ਵਜੇ ਦੇ ਕਰੀਬ ਉਸ ਦੇ ਘਰ ਅੱਗੇ ਆਕੇ ਗਾਲਾਂ ਦੇਣ ਲੱਗੇ ਤੇ ਜਦੋ ਉਹ ਬਾਹਰ ਆਇਆ ਤਾਂ ਉਨ੍ਹਾਂ ਉਸ ਤੇ ਹਮਲਾ ਕਰ ਦਿੱਤਾ। ਪਿੰਡ ਵਾਸੀਆਂ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ। ਪੀੜਤ ਨੇ ਦੱਸਿਆ ਕਿ ਪੁਲਿਸ ਵੀ ਠੇਕੇਦਾਰਾਂ ਦਾ ਹੀ ਪੱਖ ਕਰ ਰਹੀ ਹੈ ਅਤੇ ਉਨ੍ਹਾਂ ਤੇ ਸਮਝੌਤਾ ਕਰਨ ਦਾ ਦਬਾਅ ਪਾ ਰਹੀ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਐੱਸਐੱਸਪੀ ਮਾਨਸਾ ਅਤੇ ਡੀ ਜੀ ਪੀ ਪੰਜਾਬ ਤੋਂ ਮੰਗ ਕੀਤੀ ਕਿ ਉਸ ਦੀ ਪਤਨੀ ਨਾਲ ਬਦਸਲੂਕੀ ਕਰਨ ਵਾਲੇ ਅਤੇ ਉਸ 'ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ ਮੁਲਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

-ਇਸ ਸੰਬੰਧੀ ਥਾਣਾ ਮੁਖੀ ਸਰਦੂਲਗੜ੍ਹ ਅਜੇ ਕੁਮਾਰ ਪਰੋਚਾ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।