ਅਮਨਦੀਪ ਨੂੰ ਮੁੜ ਮਿਲੀ ਯੂਥ ਵਿੰਗ ਦੀ ਕਮਾਨ ਅਮਨਦੀਪ ਨੂੰ ਮੁੜ ਮਿਲੀ ਯੂਥ ਵਿੰਗ ਦੀ ਕਮਾਨ
Publish Date: Tue, 15 Sep 2026 04:20 PM (IST)
Updated Date: Tue, 15 Sep 2026 04:20 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਦ ਰਾਮਪੁਰਾ ਫੂਲ ਸ੍ਰੋਮਣੀ ਅਕਾਲੀ ਦਲ ਵੱਲੋਂ ਨੰਬਰਦਾਰ ਅਮਨਦੀਪ ਸਿੰਘ ਅਮਨਾ ਨੂੰ ਮੁੜ ਯੂਥ ਵਿੰਗ ਸਰਕਲ ਬਾਲਿਆਂਵਾਲੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪਿੰਡ ਦੇ ਅਕਾਲੀ ਵਰਕਰਾਂ ਅਤੇ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਮੂਹ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਨੰਬਰਦਾਰ ਅਮਨਦੀਪ ਸਿੰਘ ਅਮਨਾ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨੰਬਰਦਾਰ ਅਮਨਦੀਪ ਸਿੰਘ ਅਮਨਾ ਲੰਮੇ ਸਮੇਂ ਤੋਂ ਪਾਰਟੀ ਨਾਲ ਪੂਰੀ ਵਫ਼ਾਦਾਰੀ, ਮਿਹਨਤ ਅਤੇ ਸਰਗਰਮੀ ਨਾਲ ਜੁੜੇ ਹੋਏ ਹਨ। ਨੌਜਵਾਨਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਜ਼ਿੰਮੇਵਾਰੀ ਸੌਂਪਣਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਨੰਬਰਦਾਰ ਅਮਨਦੀਪ ਸਿੰਘ ਅਮਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਮਪੀ. ਹਰਸਿਮਰਤ ਕੌਰ ਬਾਦਲ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੁੜ ਭਰੋਸਾ ਪ੍ਰਗਟ ਕਰਕੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਕੀਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦਾ ਪਿਆਰ, ਸਹਿਯੋਗ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।