ਸੂਬਾ ਪੱਧਰੀ ਕਬੱਡੀ ਮੁਕਾਬਲੇ ’ਚ ਅਮਰਦੀਪ ਸਿੰਘ ਨੇ ਜਿੱਤਿਆ ਸੋਨ ਤਮਗਾ
ਸੂਬਾ ਪੱਧਰੀ ਕਬੱਡੀ ਮੁਕਾਬਲੇ ’ਚ ਅਮਰਦੀਪ ਸਿੰਘ ਨੇ ਜਿੱਤਿਆ ਸੋਨ ਤਮਗਾ
Publish Date: Sun, 22 Nov 2026 04:15 PM (IST)
Updated Date: Sun, 22 Nov 2026 04:16 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦੇ ਹੋਣਹਾਰ ਖਿਡਾਰੀ ਅਮਰਦੀਪ ਸਿੰਘ ਨੇ ਰਾਜ ਪੱਧਰੀ 2026-27 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਜਿੱਤ ਕੇ ਪੰਜਾਬ ਦਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਬਠਿੰਡਾ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਹੋਇਆ ਹੈ। ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਨੇ ਅਮਰਦੀਪ ਸਿੰਘ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਵਰਗੇ ਗੁਣ ਪੈਦਾ ਕਰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਕਾਵਿਆ ਅਸੀਜਾ ਨੇ ਵੀ ਅਮਰਦੀਪ ਸਿੰਘ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦਾ ਸਹੀ ਮਾਰਗਦਰਸ਼ਨ ਅਤੇ ਸਕੂਲ ਵੱਲੋਂ ਮਿਲਣ ਵਾਲਾ ਉਤਸ਼ਾਹ ਹੀ ਅਜਿਹੀਆਂ ਸਫ਼ਲਤਾਵਾਂ ਦਾ ਆਧਾਰ ਬਣਦੇ ਹਨ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵੀ ਖਿਡਾਰੀ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।