
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਜ਼ਮ ਨੇ ਆਪਣੇ ਦੋਵੇਂ ਗੁਰਦਿਆਂ ਵਿਚ ਪੱਥਰੀ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਸ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਵੱਲੋਂ ਅਦਾਲਤ ਵਿਚ ਇਲਾਜ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕਮਲ ਕੌਰ ਕਤਲਕਾਂਡ ਦੇ ਦੋਸ਼ ਹੇਠ ਕੇਂਦਰੀ ਜੇਲ ਵਿਚ ਬੰਦ ਮੁਲਜ਼ਮ ਅੰਮ੍ਰਿਤਪਾਲ ਸਿੰਘ ਮੇਹਰੋਂ ਨੂੰ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੁਲਜ਼ਮ ਨੇ ਆਪਣੇ ਦੋਵੇਂ ਗੁਰਦਿਆਂ ਵਿਚ ਪੱਥਰੀ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਸ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਵੱਲੋਂ ਅਦਾਲਤ ਵਿਚ ਇਲਾਜ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਅੰਮ੍ਰਿਤਪਾਲ ਸਿੰਘ ਮੇਹਰੋਂ ਨੂੰ ਹਸਪਤਾਲ ਲਿਜਾ ਕੇ ਉਸ ਦੀ ਮੈਡੀਕਲ ਜਾਂਚ ਕਰਵਾਉਣ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਅਦਾਲਤੀ ਹੁਕਮਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿਚ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।