ਸਵੈ-ਗਣਨਾ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਸਵੈ-ਗਣਨਾ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ
Publish Date: Thu, 19 Nov 2026 05:28 PM (IST)
Updated Date: Thu, 19 Nov 2026 05:30 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਐਨਐਸਐਸ ਯੂਨਿਟ ਅਤੇਇਲੈਕਟੋਰਲਲਿਟਰੇਸੀ ਕਲੱਬ ਵੱਲੋਂ ਜਨਗਣਨਾ- 2027 ਦੇ ਫੇਜ਼-2 ਅਧੀਨ ਜਨਗਣਨਾ ਵਿਭਾਗ ਬਠਿੰਡਾ ਦੀ ਟੀਮ ਵੱਲੋਂਵਿਦਿਆਰਥੀਆਂ ਨੂੰ ਸਵੈ-ਗਣਨਾ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਜਨਗਣਨਾ ਟੀਮ ਦੇ ਫੀਲਡ ਟ੍ਰੇਨਰ ਹਰਜੀਤ ਸਿੰਘ ਅਤੇ ਇਕਬਾਲ ਸਿੰਘਨੇ ਵਿਦਿਆਰਥੀਆਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੇ ਉਦੇਸ਼ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਵੈ-ਗਣਨਾ ਰਾਹੀਂ ਨਾਗਰਿਕ ਆਪਣੀਜਾਣਕਾਰੀ ਖੁਦ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਜਨਗਣਨਾ ਦਾ ਮੁੱਖਉਦੇਸ਼ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਨੂੰ ਆਉਣ ਵਾਲੀ ਜਨਗਣਨਾ ਦੀ ਪ੍ਰਕਿਰਿਆ ਅਤੇਡਿਜੀਟਲ ਮਾਧਿਅਮ ਰਾਹੀਂ ਆਪਣੇ ਵੇਰਵੇ ਖੁਦ ਦਰਜ ਕਰਨ ਸਬੰਧੀ ਜਾਣਕਾਰੀ ਦੇਣਾ ਸੀ।ਇਸ ਮੌਕੇਟੈਕਨੀਕਲ ਅਸਿਸਟੈਂਟ ਮੈਡਮ ਲਖਵੀਰ ਕੌਰ ਅਤੇ ਮੈਡਮ ਜਸਮੀਨ ਕੌਰ ਨੇ ਵੀ ਵਿਦਿਆਰਥੀਆਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਉਪਰਾਲੇ ਦੀ ਸ਼ਲਾਂਘਾ ਕੀਤੀ ਤੇ ਉਹਨਾਂ ਕਿਹਾ ਕਿਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਰਾਸ਼ਟਰੀ ਕਾਰਜਾਂ ਵਿੱਚ ਸਰਗਰਮ ਹੋਣ ਲਈ ਪ੍ਰੇਰਿਤਕਰਦੇ ਹਨ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ, ਡਾ. ਸਿਮਰਜੀਤ ਕੌਰ,ਪ੍ਰੋਗਰਾਮਅਫਸਰ ਡਾ. ਰਮਨਪ੍ਰੀਤ ਕੌਰ, ਡਾ. ਕਰਮਜੀਤ ਕੌਰ, ਪ੍ਰੋਫੈਸਰ ਸਿਮਰਨਜੀਤ ਕੌਰ ਅਤੇ ਹੋਰ ਸਟਾਫ ਮੈਂਬਰਹਾਜ਼ਰ ਸਨ। ਅੰਤ ਵਿੱਚ ਕਾਲਜ ਵੱਲੋਂ ਜਨਗਣਨਾ ਟੀਮ ਦਾ ਧੰਨਵਾਦ ਕੀਤਾ ਗਿਆ।