ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
Publish Date: Mon, 23 Nov 2026 04:52 PM (IST)
Updated Date: Mon, 23 Nov 2026 04:55 PM (IST)
ਮਲੂਕਾ ਨੇ ਵੱਖ ਵੱਖ ਸਖਸੀਅਤਾਂ ਦਾ ਸਨਮਾਨ ਕੀਤਾ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੀ ਗਈ ਪ੍ਰਭਾਤ ਫੇਰੀ ਅੱਜ ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈ ਵਿਖੇ ਪਹੁੰਚੀ, ਜਿੱਥੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ ਅਤੇ ਪਰਿਵਾਰ ਵੱਲੋਂ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਘਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਮਲੂਕਾ ਨੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਹਿਮਾਂ ਭਰਮਾ ਦੇ ਸਖਤ ਖਿਲਾਫ ਸਨ ਅਤੇ ਉਨ੍ਹਾਂ ਨੇ ਸਮਾਜ ਨੂੰ ਜਾਗਰੂਕ ਕਰਨ ਲਈ ਅਹਿਮ ਯਤਨ ਕੀਤੇ। ਮਲੂਕਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਤੇ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਬਾਬਾ ਵਿਸ਼ਵਕਰਮਾ ਕਮੇਟੀ ਦੇ ਉਪਰਾਲੇ ਦੀ ਸਲਾਘਾ ਕਰਦੇ ਹਰਨੇਕ ਸਿੰਘ ਮਠਾੜੂ ਅਤੇ ਪ੍ਰਭਾਤ ਫੇਰੀ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ 15 ਮਹਿਲਾਵਾਂ ਦਾ ਸਨਮਾਨ ਕੀਤਾ। ਇਸ ਉਪਰੰਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਭਗਤਾ ਭਾਈ ਕਮੇਟੀ ਭਗਤਾ ਦੇ ਪ੍ਰਧਾਨ ਨਿਰਮਲ ਸਿੰਘ ਧੀਮਾਨ ਅਤੇ ਸੀਨੀਅਰ ਆਗੂ ਰਛਪਾਲ ਸਿੰਘ ਨਿੱਕਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਗਤਾਂ ਵਿਚ ਪ੍ਰਭਾਤ ਫੇਰੀਆਂ ਸਬੰਧੀ ਵੱਡਾ ਉਤਸਾਹ ਹੈ ਅਤੇ ਅਗਲੇ ਸਾਲ ਲਈ ਵੀ ਕੁਝ ਪਰਿਵਾਰਾਂ ਨੇ ਪ੍ਰਭਾਤ ਫੇਰੀ ਸਮਾਗਮ ਬੁੱਕ ਕਰਵਾ ਦਿੱਤੇ ਹਨ। ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਜੀਵਨ ਸਬੰਧੀ ਚਾਨਣਾ ਪਾਉਦੇ ਉਨ੍ਹਾਂ ਦੇ ਜੀਵਨ ਸਬੰਧੀ ਕਵਿਤਾ ਪੇਸ਼ ਕਰਤੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਦਵਿੰਦਰ ਸਿੰਘ ਮਠਾੜੂ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਜੱਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਗੁਰਤੇਜ ਸਿੰਘ ਚਾਨੀ, ਜਗਮੋਹਨ ਲਾਲ ਗਰਗ, ਸੁਖਜਿੰਦਰ ਸਿੰਘ ਖਾਨਦਾਨ, ਗੁਰਬਿੰਦਰ ਸਿੰਘ ਭਗਤਾ ਆਗੂ ਭਾਜਪਾ, ਬਿੰਦਰ ਸਿੰਘ ਭਾਈਕੇ, ਸੁਖਮੰਦਰ ਸਿੰਘ ਅਕਾਲ ਵਾਲੇ, ਗੁਰਮੇਲ ਸਿੰਘ ਅਮਨ ਵਾਲੇ, ਗੁਰਬਚਨ ਸਿੰਘ ਧੀਮਾਨ, ਬਲਵੀਰ ਸਿੰਘ ਡੀਲਕਸ ਵਾਲੇ, ਗੁਰਜੀਤ ਸਿੰਘ ਅਕਾਲੀ, ਚਮਕੌਰ ਸਿੰਘ ਹਿੰਦੋਸਤਾਨ ਵਾਲੇ, ਸਵਰਨ ਸਿੰਘ ਸਰਦਾਰ ਐਗਰੀ ਵਾਲੇ, ਆਤਮਾ ਸਿੰਘ ਮਹਿਲ, ਗੁਰਵਿੰਦਰ ਸਿੰਘ ਰਾਮਦਾਸ ਵਾਲੇ, ਸੁਖਮੰਦਰ ਸਿੰਘ ਮੰਦਰੀ, ਮਨਵੀਰ ਸਿੰਘ, ਸਿਕੰਦਰ ਸਿੰਘ ਮਹਿਲ, ਮੇਜਰ ਸਿੰਘ ਮਹਿਲ, ਬੂਟਾ ਸਿੰਘ ਚੱਕੀਵਾਲੇ, ਸੁਰਿੰਦਰ ਭੁੱਟੋ, ਨਿਰਮਲ ਸਿੰਘ ਧੰਮੂ, ਸੇਵਕ ਸਿੰਘ ਪੱਥਰ ਵਾਲੇ, ਚਰਨਜੀਤ ਸਿੰਘ ਵਿਰਦੀ, ਜੀਤ ਸਿੰਘ ਖੂਹ ਵਾਲੇ ਆਦਿ ਹਾਜਰ ਸਨ।