ਭਾਈ ਰੂਪਾ ਦੇ 28 ਕੱਚੇ ਮੁਲਾਜ਼ਮ ਇਨ-ਸੋਰਸ ਪੱਕੇ ਕਰਨ ਦਾ ਐਲਾਨ ਭਾਈ ਰੂਪਾ ਦੇ 28 ਕੱਚੇ ਮੁਲਾਜ਼ਮ ਇਨ-ਸੋਰਸ ਪੱਕੇ ਕਰਨ ਦਾ ਐਲਾਨ
Publish Date: Thu, 24 Sep 2026 05:28 PM (IST)
Updated Date: Fri, 25 Sep 2026 04:06 AM (IST)
ਫੋਟੋ : 6 ਕੈਪ਼ਸਨ : ਕੱਚੇ ਮੁਲਾਜਮਾਂ ਨੁੰ ਪੱਕੇ ਕਰਨ ਸਬੰਧੀ ਵਿਚਾਰਾਂ ਕਰਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ। ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ : ਨਗਰ ਪੰਚਾਇਤ ਭਾਈ ਰੂਪਾ ਦੇ ਆਊਟਸੋਰਸਿੰਗ ਅਧੀਨ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਲਈ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 28 ਮੁਲਾਜ਼ਮਾਂ ਨੂੰ ਇਨ-ਸੋਰਸ ਕਰਕੇ ਪੱਕਾ ਕਰਨ ਦਾ ਐਲਾਨ ਕੀਤਾ। ਨਗਰ ਪੰਚਾਇਤ ਭਾਈ ਰੂਪਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਗਰ ਪੰਚਾਇਤ ਦੇ ਪ੍ਰਧਾਨ ਦੀਪ ਸਿੰਘ ਜੰਡੂ, ਸਮੂਹ ਅਹੁਦੇਦਾਰਾਂ ਤੇ ਕੌਂਸਲਰਾਂ ਦੀ ਮੌਜੂਦਗੀ ’ਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ’ਚ ਕੁੱਲ 39 ਮੁਲਾਜ਼ਮ ਆਊਟਸੋਰਸਿੰਗ ਰਾਹੀਂ ਸੇਵਾਵਾਂ ਨਿਭਾਅ ਰਹੇ ਹਨ। ਸਰਕਾਰ ਦੀਆਂ ਨਿਰਧਾਰਤ ਸ਼ਰਤਾਂ ਅਨੁਸਾਰ ਲਗਾਤਾਰ ਪੰਜ ਸਾਲ ਸੇਵਾ ਨਿਭਾਉਣ ਵਾਲੇ ਅਤੇ ਸ਼ਰਤਾਂ ਪੂਰੀਆਂ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਹੜੇ ਮੁਲਾਜ਼ਮ ਤਿੰਨ ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਨਿਯਮਾਂ ਅਨੁਸਾਰ ਪੱਕਾ ਕਰਨ ਦਾ ਐਲਾਨ ਕੀਤਾ ਗਿਆ। ਬਾਕੀ ਮੁਲਾਜ਼ਮਾਂ ਵੱਲੋਂ ਨਿਰਧਾਰਤ ਸਮਾਂ ਪੂਰਾ ਕਰਨ ਉਪਰੰਤ ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਯੋਗ ਮੁਲਾਜ਼ਮਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਮੌਕੇ ਭਾਈ ਰੂਪਾ ਦੇ ਵਿਕਾਸ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਭਾਈ ਰੂਪਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਅਧੂਰੇ ਪਏ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਕੌਰ, ਸਮੂਹ ਕੌਂਸਲਰਾਂ ਤੋਂ ਇਲਾਵਾ ਕਸ਼ਮੀਰ ਸਿੰਘ, ਗੁਰਦਿੱਤ ਸਿੰਘ, ਗੁਰਦਰਸ਼ਨ ਸਿੰਘ ਬਰਾੜ, ਮਹਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।