18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਦੀ ਅਪੀਲ 18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਦੀ ਅਪੀਲ
Publish Date: Tue, 24 Nov 2026 03:58 PM (IST)
Updated Date: Tue, 24 Nov 2026 04:01 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ 18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵੱਜੋਂ ਰਜਿਸਟ੍ਰੇਸ਼ਨ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ, ਜਿਸ ਦੌਰਾਨ ਨਾ ਸਿਰਫ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਲਕਿ ਨਵੀਂ ਵੋਟ ਬਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਇਹ ਜਾਣਕਾਰੀ ਦਿੰਦਿਆਂ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਸਾਰੇ ਵਿਦਿਅਕ ਅਦਾਰਿਆਂ ਜਿੱਥੇ 18 ਤੋਂ 19 ਸਾਲ ਤੱਕ ਦੇ ਵਿਦਿਆਰਥੀ ਪੜ੍ਹ ਰਹੇ ਹਨ ਵੱਲੋਂ 6 ਦਸੰਬਰ ਤੱਕ ਇਨ੍ਹਾਂ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਨ੍ਹਾਂ ਸਾਰੇ ਅਦਾਰਿਆਂ ਵੱਲੋਂ 7 ਦਸੰਬਰ ਨੂੰ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣਗੇ ਕਿ ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਧੀਮਾਨ ਨੇ ਦੱਸਿਆ ਕਿ ਇਸ ਸਬੰਧੀ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਠਿੰਡਾ ਦੇ ਸਾਰੇ 1200 ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਿਰਦੇਸ਼ ਦਿੱਤੇ ਜਨਗਣਨਾ 2027 ਤਹਿਤ 30 ਨਵੰਬਰ ਤੱਕ ਕੀਤੀ ਜਾ ਰਹੀ ਸਵੈ-ਗਣਨਾ ’ਚ ਹਰ ਇਕ ਨਾਗਰਿਕ ਹਿੱਸਾ ਲਏ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮੈਡਮ ਹਰਜਿੰਦਰ ਕੌਰ, ਸਵੀਪ ਨੋਡਲ ਅਫਸਰ ਸੁਭਾਸ਼ ਗਰਗ, ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਹਰਵਿੰਦਰ ਸਿੰਘ, ਪ੍ਰੋਫੈਸਰ ਮੁਕੇਸ਼ ਬਾਂਸਲ ਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।