ਕ੍ਰਿਸ਼ਨਾ ਰਾਈਸ ਮਿੱਲ ਵਿਚੋਂ ਝੋਨੇ ਦੇ 150 ਗੱਟੇ ਚੋਰੀ
ਕ੍ਰਿਸ਼ਨਾ ਰਾਈਸ ਮਿੱਲ ਵਿਚੋਂ ਝੋਨੇ ਦੇ ਕਰੀਬ 150 ਗੱਟੇ ਚੋਰੀ, ਡੇਢ ਲੱਖ ਰੁਪਏ ਕਰੀਬ ਦਾ ਨੁਕਸਾਨ
Publish Date: Fri, 20 Nov 2026 06:24 PM (IST)
Updated Date: Fri, 20 Nov 2026 06:28 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ : ਬਾਘਾ-ਸੇਖੂ ਰੋਡ ਤੇ ਸਥਿਤ ਕ੍ਰਿਸ਼ਨਾ ਰਾਈਸ ਮਿੱਲ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਝੋਨੇ ਦੇ ਕਰੀਬ 150 ਗੱਟੇ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ। ਚੋਰੀ ਹੋਏ ਝੋਨੇ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਘਟਨਾ ਕਾਰਨ ਮਿੱਲ ਪ੍ਰਬੰਧਕਾਂ ਨੂੰ ਆਰਥਿਕ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਲੱਗਣ ’ਤੇ ਮਿੱਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਥਾਣਾ ਰਾਮਾਂ ਦੇ ਐੱਸਐੱਚਓ ਨੂੰ ਫੋਨ ਤੇ ਸੂਚਨਾ ਦੇ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਦਰਖਾਸਤ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਿੱਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਚੋਰੀ ਹੋਏ ਝੋਨੇ ਦੀ ਬਰਾਮਦਗੀ ਕਰਵਾਈ ਜਾਵੇ। ਰਾਮਾਂ ਪੁਲਿਸ ਦੇ ਮੁਲਾਜ਼ਮਾਂ ਨੇ ਮਿੱਲ ਵਿਚ ਪਹੁੰਚ ਕੇ ਚੋਰੀ ਦੇ ਸਥਾਨ ਦਾ ਮੌਕਾ ਦੇਖਿਆ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।