ਕੋਟਸ਼ਮੀਰ ’ਚ 2200 ਦੇ ਕਰੀਬ ਸਿਹਤ ਬੀਮਾ ਕਾਰਡ ਵੰਡੇ ਕੋਟਸ਼ਮੀਰ ਵਿਚ 2200 ਦੇ ਕਰੀਬ ਸਿਹਤ ਬੀਮਾ ਕਾਰਡ ਵੰਡੇ
Publish Date: Thu, 24 Sep 2026 04:49 PM (IST)
Updated Date: Fri, 25 Sep 2026 04:03 AM (IST)
* 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੋਟ ਫੱਤਾ ਫੋਟੋ : 9 ਕੈਪਸ਼ਨ: ਕੋਟਸ਼ਮੀਰ ਵਿਖੇ ਸਿਹਤ ਬੀਮਾ ਕਾਰਡ ਵੰਡ ਸਮਾਰੋਹ ਦੌਰਾਨ ਲਾਭਪਾਤਰੀਆਂ ਨੂੰ ਕਾਰਡ ਪ੍ਰਦਾਨ ਕਰਦੇ ਹੋਏ ਗੋਪਾਲ ਸਿੰਘ ਕੋਟ ਫੱਤਾ ਅਤੇ ਸਿਹਤ ਵਿਭਾਗ ਦੀ ਟੀਮ। ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ : ਬਠਿੰਡਾ ਦਿਹਾਤੀ ਹਲਕੇ ਦੇ ਵੱਡੀ ਆਬਾਦੀ ਵਾਲੇ ਪਿੰਡ ਕੋਟਸ਼ਮੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਵੰਡਣ ਲਈ ਸਮਾਗਮ ਕਰਵਾਇਆ ਗਿਆ। ਕਾਰਡ ਵੰਡ ਸਮਾਰੋਹ ਚਹਿਲ ਪੱਤੀ ਅਤੇ ਮਾਖਾ ਪੱਤੀ ਦੇ ਸਾਂਝੇ ਲੰਗਰ ਘਰ ਵਿਖੇ ਹੋਇਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਗੋਪਾਲ ਸਿੰਘ ਕੋਟ ਫੱਤਾ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀ ਜਾਂ ਹਸਪਤਾਲ ਦੇ ਇਲਾਜ ਦਾ ਵੱਡਾ ਖਰਚਾ ਕਈ ਵਾਰ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਆਰਥਿਕ ਬੋਝ ਬਣ ਜਾਂਦਾ ਹੈ। ਅਜਿਹੇ ਵਿੱਚ ਸਿਹਤ ਬੀਮਾ ਯੋਜਨਾ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਸਹਾਇਕ ਹੋਵੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਪ੍ਰਾਪਤ ਕੀਤੇ। ਇਸ ਮੌਕੇ ਲਗਭਗ 2100 ਤੋਂ 2200 ਕਾਰਡ ਲੋਕਾਂ ਨੂੰ ਮੁਹੱਈਆ ਕਰਵਾਏ ਗਏ, ਜਦਕਿ ਰਹਿੰਦੇ ਕਾਰਡ ਆਸ਼ਾ ਵਰਕਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ। ਸਿਹਤ ਵਿਭਾਗ ਵੱਲੋਂ ਲਕਸ਼ਮੀ, ਜਸਵਿੰਦਰ ਕੌਰ, ਅਮਨਦੀਪ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਿੰਪੀ, ਵੀਰਪਾਲ ਕੌਰ, ਨਿੰਦਰ ਕੌਰ, ਗੁਰਪਿੰਦਰ ਕੌਰ ਅਤੇ ਕਿਰਨ ਕੌਰ ਸਮੇਤ ਆਸ਼ਾ ਵਰਕਰਾਂ ਨੇ ਸੇਵਾਵਾਂ ਨਿਭਾਈਆਂ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਹਰਜੀਤ ਸਿੰਘ ਚਹਿਲ, ਗੋਰਾ ਸਿੰਘ, ਜਗਰੂਪ ਸਿੰਘ ਗਿੱਲ, ਟੇਕ ਸਿੰਘ ਸਰਪੰਚ, ਜੁੰਮਾ ਸਿੰਘ, ਜਲੰਧਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।: ਬਠਿੰਡਾ ਦਿਹਾਤੀ ਹਲਕੇ ਦੇ ਵੱਡੀ ਆਬਾਦੀ ਵਾਲੇ ਪਿੰਡ ਕੋਟਸ਼ਮੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਵੰਡਣ ਲਈ ਸਮਾਗਮ ਕਰਵਾਇਆ ਗਿਆ। ਕਾਰਡ ਵੰਡ ਸਮਾਰੋਹ ਚਹਿਲ ਪੱਤੀ ਅਤੇ ਮਾਖਾ ਪੱਤੀ ਦੇ ਸਾਂਝੇ ਲੰਗਰ ਘਰ ਵਿਖੇ ਹੋਇਆ, ਜਿਸ ’ਚ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।