ਮਾਨਸਾ ਰੈਲੀ ਦੌਰਾਨ ਅਧਿਆਪਕ ਆਗੂਆਂ ਦੀ ਗ੍ਰਿਫ਼ਤਾਰੀ: DTF ਨੇ ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਬੁਖਲਾਹਟ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਵਿਖੇ ਸ਼ੁਕਰਾਨਾ ਯਾਤਰਾ ਕਾਰਨ ਅਧਿਆਪਕ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਘਰੇ ਛਾਪਾਮਾਰੀ ਕਰਨ ਦਾ ਡੈਮੋਕਰੈਟਿਕ ਟੀਚਰਜ਼ ਪੰਜਾਬ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ , ਸਕੱਤਰ ਜਸਵਿੰਦਰ ਸਿੰਘ ਮੀਤ ਪ੍ਰਧਾਨ ਵਿਕਾਸ ਗਰਗ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਖੇਮੂਆਣਾ ਵੱਲੋਂ ਸਖਤ ਸ਼ਬਦਾਂ ਵਿੱਚ ਵਿਰੋਧ ਦਰਜ ਕੀਤਾ ਗਿਆ ਹੈ।
Publish Date: Fri, 08 May 2026 12:22 PM (IST)
Updated Date: Fri, 08 May 2026 12:25 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਵਿਖੇ ਸ਼ੁਕਰਾਨਾ ਯਾਤਰਾ ਕਾਰਨ ਅਧਿਆਪਕ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਘਰੇ ਛਾਪਾਮਾਰੀ ਕਰਨ ਦਾ ਡੈਮੋਕਰੈਟਿਕ ਟੀਚਰਜ਼ ਪੰਜਾਬ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ , ਸਕੱਤਰ ਜਸਵਿੰਦਰ ਸਿੰਘ ਮੀਤ ਪ੍ਰਧਾਨ ਵਿਕਾਸ ਗਰਗ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਖੇਮੂਆਣਾ ਵੱਲੋਂ ਸਖਤ ਸ਼ਬਦਾਂ ਵਿੱਚ ਵਿਰੋਧ ਦਰਜ ਕੀਤਾ ਗਿਆ ਹੈ।
ਡੀ.ਟੀ.ਐੱਫ. ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਂਮਕੋਟ ਦੇ ਘਰ ਬੀਤੀ ਰਾਤ ਪੁਲਿਸ ਵੱਲੋਂ ਛਾਪੇਮਾਰੀ ਕਰ ਕੇ ਗੁਰਪ੍ਰੀਤ ਭੀਖੀ, ਕੁਲਦੀਪ ਸਿੰਘ ਅੱਕਵਾਲੀ ਡੀ.ਟੀ.ਐੱਫ. ਦੇ ਆਗੂ ਅਤੇ 3704 ਅਧਿਆਪਕ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਘਰਾਂਗਣਾ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਆਗੂ ਧਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦੀ ਥਾਂ ਗੈਰ ਜਮੂਹਰੀ ਕਾਰਵਾਈਆਂ ਕਰ ਰਹੀ ਹੈ। ਪੁਰਾਣੀ ਪੈਨਸ਼ਨ ਬਹਾਲ ਦੀ ਮੰਗ ਨੂੰ ਸਰਕਾਰ ਆਗੂਆਂ ਨੂੰ ਗ੍ਰਿਫਤਾਰ ਕਰਕੇ ਦਬਾਅ ਨਹੀਂ ਸਕਦੀ। ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਵੱਖ-ਵੱਖ ਕੈਟਾਗਰੀ ਦੀਆਂ ਭਾਰਤੀਆਂ ਦੀਆਂ ਲਿਸਟਾਂ ਰੀਕਾਸਟ ਕਰਨ ਦੀ ਥਾਂ 4161 ਅਧਿਆਪਕਾ ਭਰਤੀ ਕੀਤੇ ਗਏ ਸਨ। ਉਨ੍ਹਾਂ ’ਚੋਂ 300 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ ਨੋਟਿਸ ਜਾਰੀ ਕੀਤੇ ਗਏ ਹਨ।
ਜਿਸ ਦਾ ਡੀ.ਟੀ.ਐੱਫ. ਪੰਜਾਬ ਅਤੇ 3704 ਅਧਿਆਪਕ ਸਮੇਤ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਖਾਤਰ ਅਧਿਆਪਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ।
ਡੀ.ਟੀ.ਐੱਫ ਦੇ ਬਲਾਕ ਪ੍ਰਧਾਨ ਭੂਪਿੰਦਰ ਮਾਈਸਰਖਾਨਾ, ਭੋਲਾ ਰਾਮ ਤਲਵੰਡੀ, ਬਲਕਰਨ ਕੋਟ ਸ਼ਮੀਰ , ਰਜਵਿੰਦਰ ਜਲਾਲ, ਕੁਲਵਿੰਦਰ ਵਿਰਕ ਵੱਲੋਂ ਸਰਕਾਰ ਦੇ ਅਜਿਹੇ ਗੈਰ ਜਮੂਹਰੀ ਵਰਤਾਰੇ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸਰਕਾਰ ਅਧਿਆਪਕਾਂ ਦੇ ਘਰੇ ਛਾਪੇਮਾਰੀ ਕਰਨੀ ਬੰਦ ਕਰੇ ਅਤੇ ਗ੍ਰਿਫ਼ਤਾਰ ਕੀਤੇ ਅਧਿਆਪਕ ਆਗੂ ਕਰਮਜੀਤ ਤਮਕੋਟ, ਗੁਰਪ੍ਰੀਤ ਭੀਖੀ, ਕੁਲਦੀਪ ਅੱਕਾਵਲੀ ਅਤੇ ਬਲਵਿੰਦਰ ਸਿੰਘ ਘਰਾਂਗਣਾ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰੇ।
4161 ਭਰਤੀ ਕੀਤੇ ਅਧਿਆਪਕਾਂ ’ਚੋਂ 300 ਅਧਿਆਪਕਾਂ ਨੂੰ ਨੌਕਰੀ ’ਚੋਂ ਕੱਢਣ ਅਤੇ ਨੋਟਿਸ ਵਾਪਸ ਲਵੇ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰੇ, ਪੁਰਾਣੀ ਪੈਨਸ਼ਨ ਬਹਾਲ ਕਰੇ, ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਦੇਵੇ ਅਤੇ ਸੱਤਵੇਂ ਪੇਅ ਕਮਿਸ਼ਨ ਦਾ ਗਠਨ ਕਰੇ।