ਪੱਤਰ ਪ੍ਰਰੇਰਕ, ਬਠਿੰਡਾ : ਬਠਿੰਡਾ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਸ਼ੀਲੀਆਂ ਗੋਲੀਆਂ ਅਤੇ ਲਾਹਣ ਬਰਾਮਦ ਕੀਤੀ ਹੈ। ਸੀਆਈਏ-1 ਦੇ ਐਸਆਈ ਹਰਜੀਵਣ ਸਿੰਘ ਨੇ ਦੱਸਿਆ ਕਿ ਭਗਤਾ ਭਾਈਕਾ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਸੌ ਨਸ਼ੀਲੀਆਂ ਗੋਲੀਆਂ ਅਤੇ ਇਕ ਲੱਖ 21 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਅਧਾਰ 'ਤੇ ਕਥਿਤ ਦੋਸ਼ੀ ਜਗਜੀਤ ਸਿੰਘ ਵਾਸੀ ਭਗਤਾ ਭਾਈਕਾ ਨੂੰ ਗਿ੍ਫ਼ਤਾਰ ਕਰਕੇ ਥਾਣਾ ਦਿਆਲਪੁਰਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਰਾਮਪੁਰਾ ਦੇ ਏਐਸਆਈ ਬਲਜੀਤ ਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਅਵਤਾਰ ਸਿੰਘ ਵਾਸੀ ਕਰਾੜਵਾਲਾ ਨੂੰ ਗਿ੍ਫ਼ਤਾਰ ਕਰਕੇ 290 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ । ਇਸੇ ਤਰ੍ਹਾਂ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਚਾਉਕੇ ਨੂੰ ਗਿ੍ਫ਼ਤਾਰ ਕਰਕੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਥਾਣਾ ਤਲਵੰਡੀ ਸਾਬੋ ਦੇ ਏਐਸਆਈ ਗੁਰਮੇਜ਼ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਵਾਸੀ ਸਿੰਗੋ ਨੂੰ ਗਿ੍ਫ਼ਤਾਰ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।