ਅਸ਼ੋਕ ਬਾਲਿਆਂਵਾਲੀ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਨਿਯੁਕਤ ਅਸ਼ੋਕ ਬਾਲਿਆਂਵਾਲੀ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਨਿਯੁਕਤ
Publish Date: Mon, 19 Oct 2026 04:40 PM (IST)
Updated Date: Mon, 19 Oct 2026 04:42 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਬਾਲਿਆਂਵਾਲੀ ਨੂੰ ਪਾਰਟੀ ਵੱਲੋਂ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਸੰਗਠਨ ਵਿਚ ਨਵੀਂ ਜ਼ਿੰਮੇਵਾਰੀ ਮਿਲੀ ਹੈ। ਅਸ਼ੋਕ ਬਾਲਿਆਂਵਾਲੀ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਅਸ਼ੋਕ ਬਾਲਿਆਂਵਾਲੀ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਹ ਲੋਕਾਂ ਨਾਲ ਜੁੜੇ ਰਹਿਣ ਤੇ ਸਮਾਜਿਕ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਵੱਖ-ਵੱਖ ਸਮਾਜਿਕ ਤੇ ਵਪਾਰਕ ਜਥੇਬੰਦੀਆਂ ਨਾਲ ਜੁੜੇ ਹੋਣ ਕਾਰਨ ਉਹ ਇਲਾਕੇ ’ਚ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ। ਅਸ਼ੋਕ ਬਾਲਿਆਂਵਾਲੀ ਕਈ ਸਾਲਾਂ ਤੋਂ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਉਹ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਨਾਲ ਵੀ ਜੁੜੇ ਹੋਏ ਹਨ। ਉਹ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਰਜਿਸਟਰਡ ਬਠਿੰਡਾ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਨਿਯੁਕਤੀ ’ਤੇ ਅਸ਼ੋਕ ਬਾਲਿਆਂਵਾਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ।