ਪੱਤਰ ਪੇ੍ਰਰਕ, ਬਠਿੰਡਾ : ਥਾਣਾ ਕੈਨਾਲ ਕਲੋਨੀ ਪੁਲਿਸ ਨੇ ਕੁੱਟਮਾਰ ਕਰਨ ਅਤੇ ਮੋਟਰਸਾਈਕਲ ਦੀ ਭੰਨ ਤੋੜ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਲਿਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਸਰਵਿੰਦਰ ਸਿੰਘ ਵਾਸੀ ਅਮਰਪੁਰਾ ਬਸਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਜੁਲਾਈ ਨੂੰ ਉਹ ਨਰੂਆਣਾ ਰੋਡ ਦਸਮੇਸ਼ ਨਗਰ ਦੇ ਕੋਲ ਜਾ ਰਿਹਾ ਸੀ। ਇਸ ਦੌਰਾਨ ਅੰਮਿ੍ਤ ਸਿੰਘ ਅਤੇ ਜੱਸਾ ਸਿੰਘ ਵਾਸੀ ਰਾਮਬਾਗ ਰੋਡ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਮੋਟਰਸਾਈਕਲ ਦੀ ਭੰਨ ਤੋੜ ਕੀਤੀ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਨਸ਼ੇ ਦੀ ਹਾਲਤ ਵਿਚ ਉਸ 'ਤੇ ਹਮਲਾ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਕਤ ਵਿਅਕਤੀਆਂ ਦੀ ਗਿ੍ਫਤਾਰੀ ਅਜੇ ਬਾਕੀ ਹੈ।