ਵਿਧਾਨ ਸਭਾ ਚੋਣਾਂ-2027: ਡੀਸੀ ਰਾਜੇਸ਼ ਧੀਮਾਨ ਵੱਲੋਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਵਿਧਾਨ ਸਭਾ ਚੋਣਾਂ-2027: ਡੀਸੀ ਰਾਜੇਸ਼ ਧੀਮਾਨ ਵੱਲੋਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
Publish Date: Sat, 14 Nov 2026 05:52 PM (IST)
Updated Date: Sat, 14 Nov 2026 05:54 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਬਠਿੰਡਾ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਜੇਸ਼ ਧੀਮਾਨ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ, ਜਿਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਤਕਨੀਕੀ ਤੌਰ ’ਤੇ ਦਰੁਸਤ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜ਼ਿਲ੍ਹਾ ਬਠਿੰਡਾ ਵਿਚ ਕੁੱਲ 1204 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ’ਤੇ ਕਰੀਬ 2733 ਬੈਲਟ ਯੂਨਿਟ, 1762 ਕੰਟਰੋਲ ਯੂਨਿਟ ਅਤੇ 1818 ਵੀਵੀਪੀਏਟੀ ਮਸ਼ੀਨਾਂ ਇਸਤੇਮਾਲ ਕੀਤੀਆਂ ਜਾਣਗੀਆਂ ਅਤੇ ਅੱਜ ਇਨ੍ਹਾਂ ਸਾਰੀਆਂ ਮਸ਼ੀਨਾਂ ਦੀ ਜਾਂਚ ਮੁਕੰਮਲ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਅਤੇ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।