- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਪਿੰਡ ਢਿੱਲਵਾਂ, ਜ਼ਿਲ੍ਹਾ ਬਰਨਾਲਾ ਜੇਲ੍ਹ ਵਿੱਚ ਬੰਦ ਹੈ। ਸ਼ਿਕਾਇਤ ਮੁਤਾਬਕ ਹਵਾਲਾਤੀ ਨੇ ਡਿਊਟੀ ’ਤੇ ਤਾਇਨਾਤ ਚੱਕਰ ਹੌਲਦਾਰ ਨਿਖਿਲ ਨਾਲ ਹੱਥੋਪਾਈ ਕਰਕੇ ਉਸ ਦੀ ਵਰਦੀ ਪਾੜ ਦਿੱਤੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਵੱਲੋਂ ਚੱਕਰ ਹੌਲਦਾਰ ਦੀ ਵਰਦੀ ਪਾੜਨ ਅਤੇ ਡਿਪਟੀ ਸੁਪਰਡੈਂਟ ਤੇ ਮੈਡੀਕਲ ਅਫ਼ਸਰ ਨਾਲ ਗਾਲੀ-ਗਲੋਚ ਤੇ ਹੱਥੋਪਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ’ਤੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਵੀ ਹਨ। ਥਾਣਾ ਕੈਂਟ ਦੀ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਪਿੰਡ ਢਿੱਲਵਾਂ, ਜ਼ਿਲ੍ਹਾ ਬਰਨਾਲਾ ਜੇਲ੍ਹ ਵਿੱਚ ਬੰਦ ਹੈ। ਸ਼ਿਕਾਇਤ ਮੁਤਾਬਕ ਹਵਾਲਾਤੀ ਨੇ ਡਿਊਟੀ ’ਤੇ ਤਾਇਨਾਤ ਚੱਕਰ ਹੌਲਦਾਰ ਨਿਖਿਲ ਨਾਲ ਹੱਥੋਪਾਈ ਕਰਕੇ ਉਸ ਦੀ ਵਰਦੀ ਪਾੜ ਦਿੱਤੀ। ਇਸ ਦੀ ਜਾਣਕਾਰੀ ਮਿਲਣ ’ਤੇ ਮੌਕੇ ’ਤੇ ਪਹੁੰਚੇ ਡਿਪਟੀ ਸੁਪਰਡੈਂਟ ਜਤਿੰਦਰ ਸਿੰਘ ਨਾਲ ਵੀ ਉਸ ਨੇ ਗਾਲੀ-ਗਲੋਚ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਇਲਾਵਾ ਜੇਲ੍ਹ ਦੇ ਮੈਡੀਕਲ ਅਫ਼ਸਰ ਅੰਕੁਰ ਸਿੰਗਲਾ ਨਾਲ ਵੀ ਬਦਸਲੂਕੀ ਅਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ।
ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।