ਦਲਜੀਤ ਸਿੰਘ ਸਿਧਾਣਾ, ਭਾਈਰੂਪਾ : ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ. ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਿਢਪਾਲੀ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਾਇਆ ਗਿਆ, ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਾਂ ਸਿਹਤ ਇੰਸਪੈਕਟਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੇਸ਼ ਵਿਚੋਂ ਮਲੇਰੀਆ ਬੁਖਾਰ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹੈ, ਕੋਈ ਵੀ ਪ੍ਰਰੋਗਰਾਮ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ, ਇਸ ਲਈ ਮਲੇਰੀਆ ਵਿਰੋਧੀ ਲੋਕ ਲਹਿਰ ਉਸਾਰਨ ਦੀ ਲੋੜ ਹੈ, ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਦਾ ਥੀਮ ਵੀ ਇਹ ਹੈ ਕਿ ਮਲੇਰੀਆ ਬੁਖਾਰ ਨੂੰ ਖ਼ਤਮ ਕਰਨ ਲਈ ਮੈਂ ਆਪਣੇ ਆਪ ਤੋਂ ਸ਼ੁਰੂਆਤ ਕਰਨ ਦਾ ਪ੍ਰਣ ਕਰਦਾ ਹਾਂ, ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਮਲੇਰੀਆ ਬੁਖਾਰ ਪੈਦਾ ਕਰਨ ਵਾਲੇ ਐਨਾਫਲੀਜ ਮਾਦਾ ਮੱਛਰ ਦੇ ਜੀਵਨ ਚੱਕਰ ਨੂੰ ਰੋਕਣ ਲਈ ਘਰਾਂ ਵਿਚਲੇ ਪਾਣੀ ਵਾਲੇ ਬਰਤਨਾਂ, ਕੰਟੇਨਰਾਂ, ਕੂਲਰਾਂ, ਗਮਲਿਆਂ ਆਦਿ ਦੀ ਹਫ਼ਤੇ ਤੋਂ ਪਹਿਲਾਂ ਸਫ਼ਾਈ ਕਰਕੇ ਸੁਕਾਉਣਾ ਅਤੇ ਘਰਾਂ ਤੋਂ ਬਾਹਰ ਖੜ੍ਹੇ ਪਾਣੀ ਉਪਰ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਕੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਪ੍ਰਰੇਰਿਤ ਕੀਤਾ ਗਿਆ, ਇਸ ਤੋਂ ਇਲਾਵਾ ਉਨ੍ਹਾਂ ਮੱਛਰਾਂ ਦੇ ਕੱਟਣ ਤੋਂ ਬਚਣ ਅਤੇ ਕੋਈ ਵੀ ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋਂ ਟੈਸਟ ਕਰਵਾ ਕੇ ਪੂਰਾ ਇਲਾਜ ਕਰਵਾਉਣ ਲਈ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਕਰਮਚਾਰੀ ਸੁਖਜਿੰਦਰ ਕੌਰ, ਬੇਅੰਤ ਕੌਰ, ਕਰਮਜੀਤ ਕੌਰ, ਬਲਦੇਵ ਸਿੰਘ ਅਤੇ ਗੁਰਵਿੰਦਰ ਸਿੰਘ ਮੌਜੂਦ ਸਨ।