ਪੰਡਿਤ ਦੀਨ ਦਿਆਲ ਉਪਾਧਿਆਏ ਜਯੰਤੀ ਮੌਕੇ ਮਾਈ ਭਾਰਤ ਵੱਲੋਂ ਜਾਗਰੂਕਤਾ ਪ੍ਰੋਗਰਾਮ ਪੰਡਿਤ ਦੀਨ ਦਿਆਲ ਉਪਾਧਿਆਏ ਜਯੰਤੀ ਮੌਕੇ ਮਾਈ ਭਾਰਤ ਵੱਲੋਂ ਜਾਗਰੂਕਤਾ ਪ੍ਰੋਗਰਾਮ
Publish Date: Mon, 28 Sep 2026 04:20 PM (IST)
Updated Date: Mon, 28 Sep 2026 04:21 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੀ ਜਯੰਤੀ ਨੂੰ ਸਮਰਪਿਤ ਮਾਈ ਭਾਰਤ ਵੱਲੋਂ ਸ਼ਰਮਾ ਡਿਫੈਂਸ ਅਕੈਡਮੀ, ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਦੇਸ਼, ਸਮਾਜ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਬੁਲਾਰੇ ਤਰਸੇਮ ਕੁਮਾਰ, ਸਰਬਜੀਤ ਕੌਰ, ਨਵਜੋਤ ਕੌਰ ਅਤੇ ਉੱਤਮਜੀਤ ਕੌਰ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਵੱਲੋਂ ਬੱਚਿਆਂ ਨੂੰ ਸਿੱਖਿਆ, ਅਨੁਸ਼ਾਸਨ, ਮਿਹਨਤ ਅਤੇ ਚੰਗੇ ਨਾਗਰਿਕ ਬਣਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਆਮ ਗਿਆਨ ਅਤੇ ਜਾਗਰੂਕਤਾ ਨੂੰ ਵਧਾਉਣ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਬੱਚਿਆਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਆਪਣੇ ਆਲੇ-ਦੁਆਲੇ ਵਾਪਰ ਰਹੀਆਂ ਗਤੀਵਿਧੀਆਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗਿਆਨ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਤਲਵੰਡੀ ਸਾਬੋ ਦੀ ਸ਼ਰਮਾ ਡਿਫੈਂਸ ਅਕੈਡਮੀ ਵਿਖੇ ਮਾਈ ਭਾਰਤ ਵੱਲੋਂ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਮੁੱਖ ਬੁਲਾਰੇ ਤਰਸੇਮ ਕੁਮਾਰ, ਸਰਬਜੀਤ ਕੌਰ, ਨਵਜੋਤ ਕੌਰ ਉੱਤਮਜੀਤ ਕੌਰ ਅਤੇ ਮਾਈ ਭਾਰਤ ਦੇ ਵਲੰਟੀਅਰ ਮਨਦੀਪ ਕੁਮਾਰ ਸ਼ਾਮਲ ਰਹੇ।