ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਪ੍ਰਗਟਾਇਆ ਦੁੱਖ
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਪ੍ਰਗਟਾਇਆ ਦੁੱਖ
Publish Date: Thu, 15 Oct 2026 04:44 PM (IST)
Updated Date: Thu, 15 Oct 2026 04:45 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਨਸ਼ਾ ਵਿਰੋਧੀ ਫਰੰਟ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਬੀਤੇ ਦਿਨ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਘਟਨਾ ਤੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸਖਸ਼ੀਅਤ ਤੇ ਗੁ: ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਦਮਦਮਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਹੈ। ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਅੱਜ ਨਸ਼ਾ ਇਕ ਅਤਿ ਗੰਭੀਰ ਸਮੱਸਿਆ ਬਣ ਗਿਆ ਹੈ ਅਤੇ ਇਹ ਵੀ ਕਠੋਰ ਸੱਚ ਹੈਕਿ ਜਦੋਂ ਕਦੇ ਵੀ ਕੋਈ ਨਸ਼ਿਆਂ ਖਿਲਾਫ ਆਵਾਜ਼ ਉਠਾਉਂਦਾ ਹੈ ਤਾਂ ਉਸਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਪਿਛਲੇ ਸਮੇਂ ਤੋਂ ਲਗਾਤਾਰ ਨਸ਼ਾ ਵੇਚਣ ਵਾਲਿਆਂ ਖਿਲਾਫ ਮੁਹਿੰਮ ਚਲਾ ਰਿਹਾ ਸੀ ਜਿਸਦੀ ਕੀਮਤ ਉਸਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ।ਬਾਬਾ ਕਾਕਾ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਮਰਹੂਮ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਤੇ ਉਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਪੂਰੀਆਂ ਕਰਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੁਆਵੇ। ਬਾਬਾ ਕਾਕਾ ਸਿੰਘ ਨੇ ਪਰਿਵਾਰ ਨੂੰ ਯਕੀਨ ਦਵਾਇਆ ਕਿ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜੀ ਹੈ।